Big News: ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਵੱਖਰੀ ਚਰਚਾ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਬਿਹਾਰ ਦੀ ਸਿਆਸਤ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਕ ਵਿਵਾਦ ਖੜ੍ਹਾ ਹੋ ਗਿਆ ਹੈ। ਬਿਹਾਰ ਸਰਕਾਰ ਨੇ ਬੀਤੇ ਦਿਨ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅਤੇ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨੂੰ ਦਿੱਤੀ ‘ਜ਼ੈੱਡ-ਪਲੱਸ’ ਸ਼੍ਰੇਣੀ ਦੀ ਸੁਰੱਖਿਆ ਵਾਪਸ ਲਈ। ਨਾਲ ਹੀ ਸਾਬਕਾ ਵਿਧਾਇਕ ਤੇਜ ਪ੍ਰਤਾਪ ਯਾਦਵ ਦੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਵੀ ਵਾਪਸ ਲੈ ਲਈ ਸੀ।
ਪਰਿਵਾਰ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਵੀ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੀ ਸਾਰੀ ਸਰਕਾਰੀ ਸੁਰੱਖਿਆ ਛੱਡਣ ਦਾ ਫੈਸਲਾ ਕੀਤਾ।
ਤੇਜਸਵੀ ਯਾਦਵ ਨੇ ਵਾਪਸ ਕੀਤੀ ਸੁਰੱਖਿਆ
ਜਾਣਕਾਰੀ ਅਨੁਸਾਰ ਤੇਜਸਵੀ ਯਾਦਵ ਨੇ ਆਪਣੇ ਸਾਰੇ ਸਰਕਾਰੀ ਸੁਰੱਖਿਆ ਪ੍ਰਬੰਧ, ਜਿਸ ਵਿੱਚ ਉਨ੍ਹਾਂ ਨੂੰ ਦਿੱਤੀ “ਵਾਈ-ਪਲੱਸ” ਸ਼੍ਰੇਣੀ ਦੀ ਸੁਰੱਖਿਆ ਸ਼ਾਮਲ ਹੈ, ਵਾਪਸ ਕਰ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਕਿਸੇ ਕਿਸਮ ਦੀ ਸਰਕਾਰੀ ਸੁਰੱਖਿਆ ਨਹੀਂ ਰੱਖਣਗੇ। ਉਨ੍ਹਾਂ ਦੇ ਇਸ ਫੈਸਲੇ ਨੇ ਬਿਹਾਰ ਵਿੱਚ ਰਾਜਨੀਤਿਕ ਉਥਲ-ਪੁਥਲ ਨੂੰ ਹੋਰ ਵਧਾ ਦਿੱਤਾ ਹੈ। ਦੱਸ ਦੇਈਏ ਕਿ ਸਾਲ 2026 ਦੇ ਜਨਵਰੀ ਮਹੀਨੇ ਵਿੱਚ ਇੱਕ ਸਮੀਖਿਆ ਤੋਂ ਬਾਅਦ ਤੇਜਸਵੀ ਯਾਦਵ ਦੀ Z ਸੁਰੱਖਿਆ ਨੂੰ ਹਟਾ ਕੇ Y-ਪਲੱਸ ਸੁਰੱਖਿਆ ਦਿੱਤੀ ਸੀ। ਤੇਜਸਵੀ ਯਾਦਵ ਦੀ ਸੁਰੱਖਿਆ ਲਈ ਤਾਇਨਾਤ ਕੀਤੀ ਗਈ Y-ਪਲੱਸ ਸੁਰੱਖਿਆ ਟੀਮ ਪਟਨਾ ਵਾਪਸ ਆ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ