Congress Senior Leader Death: ਉੱਤਰਾਖੰਡ ‘ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਬਿਸ਼ਟ (Hira Singh Bisht Passes Away) ਇਸ ਦੁਨੀਆ ‘ਚ ਨਹੀਂ ਰਹੇ, ਉਨ੍ਹਾਂ ਦਾ ਐਤਵਾਰ ਰਾਤ ਕਰੀਬ 1:30 ਵਜੇ ਦੇਹਰਾਦੂਨ ਦੇ ਸਿਟੀ ਹਾਰਟ ਹਸਪਤਾਲ ‘ਚ ਦੇਹਾਂਤ ਹੋ ਗਿਆ। ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਬਿਸ਼ਟ ਲੰਬੇ ਸਮੇਂ ਤੋਂ ਬਿਮਾਰ ਸਨ, ਬਿਸ਼ਟ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਕਾਂਗਰਸੀ ਵਰਕਰਾਂ ਤੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।
ਸਿਆਸੀ ਹਸਤੀਆਂ ਨੇ ਜਤਾਇਆ ਦੁੱਖ
ਜਾਣਕਾਰੀ ਲਈ ਦੱਸ ਦੇਈਏ ਕਿ ਤਿੰਨ ਵਾਰ ਵਿਧਾਇਕ ਰਹੇ ਹੀਰਾ ਸਿੰਘ ਬਿਸ਼ਟ ਪਹਾੜੀ ਖੇਤਰ ਦੀ ਰਾਜਨੀਤੀ ਵਿੱਚ ਇੱਕ ਪ੍ਰਮੁੱਖ ਹਸਤੀ ਸਨ। ਉਹ ਪਹਿਲਾਂ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਸਨ ਅਤੇ ਜਨਤਕ ਮੁੱਦਿਆਂ ਨੂੰ ਉਠਾਉਣ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਸੂਬਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਾਰਟੀ ਦਫ਼ਤਰ ਵਿੱਚ ਇੱਕ ਸ਼ੋਕ ਸਭਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਹੀਰਾ ਸਿੰਘ ਬਿਸ਼ਟ ਦਾ ਦੇਹਾਂਤ ਸੂਬਾ ਕਾਂਗਰਸ ਲਈ ਇੱਕ ਵੱਡਾ ਘਾਟਾ ਹੈ।
ਸੀਨੀਅਰ ਭਾਜਪਾ ਆਗੂ ਦਾ ਦੇਹਾਂਤ
ਇਸੇ ਦੌਰਾਨ ਸੀਨੀਅਰ ਆਗੂ ਅਤੇ ਉੱਤਰ ਪ੍ਰਦੇਸ਼ ਭਾਜਪਾ ਦੇ ਸਾਬਕਾ ਸੰਗਠਨ ਮੰਤਰੀ ਜੈਪ੍ਰਕਾਸ਼ ਚਤੁਰਵੇਦੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਭਾਜਪਾ ਦੇ ਸੂਬਾ ਦਫ਼ਤਰ ਵਿੱਚ ਆਗੂਆਂ ਦੀ ਭੀੜ ਲੱਗ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਲਖਨਊ ਸਥਿਤ ਪਾਰਟੀ ਦੇ ਸੂਬਾਈ ਮੁੱਖ ਦਫ਼ਤਰ ਲਿਆਂਦਾ ਗਿਆ।
ਸੂਬਾ ਜਨਰਲ ਸਕੱਤਰ (ਸੰਗਠਨ) ਧਰਮਪਾਲ ਅਤੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਸਮੇਤ ਕਈ ਸੀਨੀਅਰ ਪਾਰਟੀ ਆਗੂ ਮੌਜੂਦ ਸਨ ਅਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਵਿਧਾਨ ਸਭਾ ਸਪੀਕਰ ਸਤੀਸ਼ ਮਹਾਨਾ, ਸੂਬਾ ਉਪ ਪ੍ਰਧਾਨ ਨੀਰਜ ਸਿੰਘ ਅਤੇ ਹੋਰ ਅਹੁਦੇਦਾਰ ਵੀ ਭਾਜਪਾ ਦਫ਼ਤਰ ਪਹੁੰਚੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਪੇਪਰ ਲੀਕ ‘ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ ‘ਚ ਸੜਕਾਂ ‘ਤੇ ਉਤਰੇ ਕਾਂਗਰਸੀ