ਸਿਆਸੀ ਜਗਤ ‘ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ…

Must read


Congress Leader and Four Family Members Died: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਨਾ ਸਿਰਫ ਸਿਆਸਤਦਾਨਾਂ ਬਲਕਿ ਜਨਤਾ ਵਿਚਾਲੇ ਵੀ ਮਾਤਮ ਦਾ ਮਾਹੌਲ ਛਾ ਗਿਆ। ਦਰਅਸਲ, ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਿਲ ਕੰਬਾਊ ਹਾਦਸਾ ਵਾਪਰਿਆ। ਜਿੱਥੇ ਇੱਕ ਚਲਦੀ SUV (ਸਕਾਰਪੀਓ) ਵਿੱਚ ਅਚਾਨਕ ਅੱਗ ਲੱਗ ਗਈ ਅਤੇ ਕੁਝ ਹੀ ਪਲਾਂ ਵਿੱਚ ਉਹ ਅੱਗ ਦਾ ਗੋਲਾ ਬਣ ਗਈ। ਇਸ ਦਰਦਨਾਕ ਘਟਨਾ ਵਿੱਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ।

ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਦੀ ਮੌਤ

ਮਰਨ ਵਾਲਿਆਂ ਵਿੱਚ ਇੱਕ ਸਥਾਨਕ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਵੀ ਸ਼ਾਮਲ ਹਨ। ਇਹ ਹਾਦਸਾ ਬੋਰਾਡਾ ਪੁਲਿਸ ਥਾਣਾ ਖੇਤਰ ਵਿੱਚ ਸਵੇਰੇ ਕਰੀਬ 5:30 ਵਜੇ ਵਾਪਰਿਆ, ਜੋ ਅਜਮੇਰ ਸ਼ਹਿਰ ਤੋਂ ਲਗਭਗ 60 ਕਿਲੋਮੀਟਰ ਦੂਰ ਹੈ। ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਇਹ ਦੁਰਘਟਨਾ ਬੋਰਾਡਾ ਦੇ ਨੇੜੇ ਕਾਸ਼ੀਰ ਅਤੇ ਬੋਰਾਡਾ ਪਿੰਡਾਂ ਦੇ ਵਿਚਕਾਰ ਹੋਈ।

ਹਸਪਤਾਲ ਜਾਂਦੇ ਸਮੇਂ ਵਾਪਰਿਆ ਭਾਣਾ
 
ਬਚਾਅ ਅਤੇ ਜਾਂਚ ਕਾਰਜਾਂ ਵਿੱਚ ਜੁਟੇ ਡਿਪਟੀ ਸੁਪਰਡੈਂਟ ਆਯੂਸ਼ ਵਸ਼ਿਸ਼ਟ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ FSL ਦੀ ਟੀਮ ਨੇ ਘਟਨਾ ਸਥਾਨ ਤੋਂ ਨਮੂਨੇ ਅਤੇ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਹਨ। ਜਾਂਚਕਰਤਾਵਾਂ ਨੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ, SP ਹਰਸ਼ਵਰਧਨ ਅਗਰਵਾਲ ਨੇ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਅਤੇ ਜਦੋਂ ਤੱਕ ਸਹੀ ਕਾਰਨ ਸਾਹਮਣੇ ਨਹੀਂ ਆਉਂਦਾ, ਇਸ ਨੂੰ ਹੱਤਿਆ ਦੇ ਪੱਖ ਤੋਂ ਵੀ ਦੇਖਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਗੱਡੀ ਚਲਦੇ ਸਮੇਂ ਹੀ ਉਸ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕਾਰ ਸਵਾਰ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਮ੍ਰਿਤਕਾਂ ਦੀ ਪਛਾਣ ਸਾਬਕਾ ਸਰਪੰਚ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਮ ਸਿੰਘ ਚੌਧਰੀ, ਉਨ੍ਹਾਂ ਦੀ ਮਾਂ ਪੂਸੀ ਦੇਵੀ (ਸਾਬਕਾ ਸਰਪੰਚ), ਉਨ੍ਹਾਂ ਦੀ ਪਤਨੀ ਅਤੇ ਭਤੀਜੀ ਮਹਿਮਾ ਵਜੋਂ ਹੋਈ ਹੈ।
 
ਪੁਲਿਸ ਅਨੁਸਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਚੌਥੇ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੂਸੀ ਦੇਵੀ ਨੇ ਸਵੇਰੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਰਾਮ ਸਿੰਘ ਚੌਧਰੀ ਉਨ੍ਹਾਂ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ। ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਇਹ ਭਾਣਾ ਵਰਤ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article