Suvendu Adhikari PA Shot Dead: ਪੱਛਮੀ ਬੰਗਾਲ ਵਿੱਚ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (PA) ਚੰਦਰਨਾਥ ਰੱਥ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਇੱਕ ਚਸ਼ਮਦੀਦ ਗਵਾਹ ਨੇ ਦਾਅਵਾ ਕੀਤਾ ਹੈ ਕਿ ਹਮਲਾਵਰ ਨੇ ਬਹੁਤ ਹੀ ਪੇਸ਼ੇਵਰ ਢੰਗ ਨਾਲ ਇਸ ਅਪਰਾਧ ਨੂੰ ਅੰਜਾਮ ਦਿੱਤਾ ਅਤੇ ਭੱਜ ਗਿਆ। ਪੁਲਿਸ ਮਾਮਲੇ ਦੀ ਜਾਂਚ ਇੱਕ ਯੋਜਨਾਬੱਧ ਕਤਲ ਵਜੋਂ ਕਰ ਰਹੀ ਹੈ।
ਕਾਰ ਸੜਕ ਦੇ ਵਿਚਕਾਰ ਰੁਕੀ, ਫਿਰ ਗੋਲੀਆਂ ਚਲਾਈਆਂ ਗਈਆਂ
ਇੱਕ ਚਸ਼ਮਦੀਦ ਗਵਾਹ ਦੇ ਅਨੁਸਾਰ, ਇਹ ਘਟਨਾ ਉਦੋਂ ਵਾਪਰੀ ਜਦੋਂ ਚੰਦਰਨਾਥ ਰੱਥ ਦੀ ਕਾਰ ਉਨ੍ਹਾਂ ਦੇ ਗੱਡੀ ਦੇ ਅੱਗੇ ਜਾ ਰਹੀ ਸੀ। ਅਚਾਨਕ, ਕਾਰ ਸੜਕ ਦੇ ਵਿਚਕਾਰ ਰੁਕ ਗਈ। ਇੱਕ ਮੋਟਰਸਾਈਕਲ ‘ਤੇ ਸਵਾਰ ਇੱਕ ਵਿਅਕਤੀ ਆਇਆ ਅਤੇ ਕਾਰ ਦੇ ਖੱਬੇ ਪਾਸੇ ਬਹੁਤ ਨੇੜਿਓਂ ਗੋਲੀਬਾਰੀ ਕੀਤੀ। ਚਸ਼ਮਦੀਦ ਗਵਾਹ ਨੇ ਕਿਹਾ ਕਿ ਇਦਾਂ ਲੱਗ ਰਿਹਾ ਸੀ ਕਿ ਹਮਲਾਵਰ ਨੇ ਪੂਰੀ ਟ੍ਰੇਨਿੰਗ ਲਈ ਹੋਈ ਸੀ। ਉਸ ਨੇ ਬਿਨਾਂ ਕਿਸੇ ਝਿਜਕ ਤੋਂ ਹਮਲਾ ਕੀਤਾ ਅਤੇ ਘਟਨਾ ਤੋਂ ਤੁਰੰਤ ਬਾਅਦ ਮੌਕੇ ਤੋਂ ਭੱਜ ਗਿਆ।
ਦੋ ਗੋਲੀਆਂ ਦੀ ਸੁਣੀ ਅਵਾਜ਼
ਚਸ਼ਮਦੀਦ ਨੇ ਕਿਹਾ ਕਿ ਉਸਨੇ ਲਗਾਤਾਰ ਦੋ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਇਹ ਘਟਨਾ ਰਾਤ 10:30 ਅਤੇ 11:00 ਵਜੇ ਦੇ ਵਿਚਕਾਰ ਵਾਪਰੀ। ਹਮਲਾ ਹਸਪਤਾਲ ਤੋਂ ਲਗਭਗ 200 ਤੋਂ 300 ਮੀਟਰ ਦੀ ਦੂਰੀ ‘ਤੇ ਹੋਇਆ। ਸਥਾਨਕ ਲੋਕਾਂ ਨੇ ਤੁਰੰਤ ਜ਼ਖਮੀ ਚੰਦਰਨਾਥ ਰਥ ਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰ ਉਸਨੂੰ ਬਚਾਉਣ ਵਿੱਚ ਅਸਫਲ ਰਹੇ। ਹਮਲੇ ਵਿੱਚ ਕਾਰ ਚਾਲਕ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਹੈ।
#WATCH | North 24 Parganas | An eyewitness says, “Just as Chandra’s car crossed mine, it suddenly stopped mid-way and a bike-borne person came and started shooting on the left side of the car… The person seemed to be an expert… He fled immediately… It seemed that this was… https://t.co/0kAKzKZ5yW pic.twitter.com/R8i1dZkIxF
— ANI (@ANI) May 6, 2026
ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸੁਵੇਂਦੂ ਅਧਿਕਾਰੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਯੋਜਨਾਬੱਧ ਕਤਲ ਸੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੇ ਘਟਨਾ ਤੋਂ ਪਹਿਲਾਂ ਕਈ ਦਿਨ ਰੇਕੀ ਕੀਤੀ ਸੀ ਅਤੇ ਫਿਰ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਰਾਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵੀ ਸ਼ੁਰੂਆਤੀ ਜਾਂਚ ਵਿੱਚ ਇਸਨੂੰ ਯੋਜਨਾਬੱਧ ਅਪਰਾਧ ਮੰਨਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਨੇ ਘਟਨਾ ਸਥਾਨ ਤੋਂ ਕੁਝ ਮਹੱਤਵਪੂਰਨ ਸਬੂਤ ਵੀ ਬਰਾਮਦ ਕੀਤੇ ਹਨ। ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਨੇ ਵੀ ਪਰਿਵਾਰ ਨਾਲ ਗੱਲ ਕੀਤੀ ਅਤੇ ਪੁਲਿਸ ਅਧਿਕਾਰੀਆਂ ਤੋਂ ਮਾਮਲੇ ਬਾਰੇ ਪੁੱਛਗਿੱਛ ਕੀਤੀ। ਪੁਲਿਸ ਨੇੜਲੇ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਮਦਦ ਨਾਲ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਹੋਰ ਪੜ੍ਹੋ