ਜੈਪੁਰ, 18 ਅਗਸਤ
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਨਿੱਜੀ ਤੇ ਸਿਆਸੀ ਹਿੱਤਾਂ ਲਈ ਰਾਸ਼ਟਰ ਹਿੱਤ ਤਿਆਗਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਸ਼ਟਰ ਹਿੱਤਾਂ ਨੂੰ ਸਰਵਉੱਚ ਨਾ ਰੱਖਿਆ ਜਾਵੇ ਤਾਂ ਸਿਆਸਤ ਵਿੱਚ ਵਿਚਾਰਕ ਮਤਭੇਦ ਵੀ ਰਾਸ਼ਟਰ ਵਿਰੋਧੀ ਬਣ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੇ ਵਿਕਾਸ ਲਈ ਅਜਿਹੀਆਂ ਤਾਕਤਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਉਹ ਇੱਥੇ ਅੰਗ ਦਾਨ ਕਰਨ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਨ ਸਬੰਧੀ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। -ਪੀਟੀਆਈ