ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਵਜੋਂ ਹਲਫ਼ ਲਿਆ

Must read


ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 18 ਜੁਲਾਈ

ਸੰਗਰੂਰ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ ਹੈ। ਮਾਨ ਨੇ ਸਪੀਕਰ ਓਮ ਬਿਰਲਾ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ ਅਤੇ ਸਪੀਕਰ ਦੇ ਦਫ਼ਤਰ ਵਿੱਚ ਸਹੁੰ ਚੁੱਕੀ। ਪੰਜਾਬੀ ਵਿੱਚ ਸਹੁੰ ਚੁੱਕਦਿਆਂ ਮਾਨ ਨੇ ਕਿਹਾ, ‘‘ਮੈਂ ਭਾਰਤੀ ਸੰਵਿਧਾਨ ਵਿੱਚ ਵਿਸ਼ਵਾਸ ਦੀ ਪੁਸ਼ਟੀ ਕਰਦਾ ਹਾਂ।’’ ਮਾਨ ਨੇ ਸੰਗਰੂਰ ਦੀ ਬਿਹਤਰੀ ਲਈ ਕੰਮ ਕਰਨ ਦਾ ਵਾਅਦਾ ਵੀ ਕੀਤਾ। ਸੰਸਦ ਮੈਂਬਰ ਮਾਨ ਜਿਹੜੇ ਕਿ ਹਰ ਸਮੇਂ ਕਿਰਪਾਨ ਆਪਣੇ ਕੋਲ ਰੱਖਦੇ ਹਨ ਅਤੇ ਜਿਸ ਨੂੰ ਉਹ ਪਹਿਲਾਂ ਪਾਰਲੀਮੈਂਟ ਵਿੱਚ ਲੈ ਕੇ ਜਾਣ ਲਈ ਕਹਿੰਦੇ ਸਨ, ਇਸ ਵਾਰ ਉਨ੍ਹਾਂ ਕੋਲ ਨਹੀਂ ਸੀ। ਤਿੰਨ ਵਾਰ ਸੰਸਦ ਮੈਂਬਰ ਰਹੇ ਮਾਨ ਨੇ 1999 ਵਿੱਚ ਵੀ ਸੰਗਰੂਰ ਦੀ ਨੁਮਾਇੰਦਗੀ ਕੀਤੀ ਸੀ। 





News Source link

- Advertisement -

More articles

- Advertisement -

Latest article