ਸਿਵਲ ਸਰਜਨਾਂ ਨੂੰ ਮਰੀਜ਼ਾਂ ਵੱਲੋਂ ਦੱਸੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਦੇ ਹੁਕਮ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਮਾਰਚ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਅੱਜ ਪੰਜਾਬ ਭਰ ਵਿੱਚ ਸਿਹਤ ਸੇਵਾਵਾਂ ਦੇ ਦਾਇਰੇ ਨੂੰ ਹੋਰ ਵਧਾਉਣ ਲਈ ਜ਼ਿਲ੍ਹਾ ਹਸਪਤਾਲਾਂ ਦੇ ਸਿਵਲ ਸਰਜਨਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਨੇ ਹਾਲ ਹੀ ਵਿੱਚ ਮਰੀਜ਼ਾਂ ਵੱਲੋਂ ਦੱਸੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੁਸ਼ਲ ਡਾਕਟਰੀ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਵੱਖ-ਵੱਖ ਹਸਪਤਾਲਾਂ ਵਿੱਚ ਸਰਵੇਖਣ ਕਰਵਾਇਆ ਗਿਆ। ਇਸ ਸਰਵੇਖਣ ਦੌਰਾਨ ਮਰੀਜ਼ਾਂ ਤੋਂ ਹਸਪਤਾਲ ਦੇ ਪ੍ਰਬੰਧਾਂ ਬਾਰੇ ਫੀਡਬੈੱਕ ਲਿਆ ਗਿਆ। ਉਨ੍ਹਾਂ ਕਿਹਾ ਕਿ ਮਰੀਜ਼ਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਭਾਗ ਧਿਆਨ ਕੇਂਦਰਿਤ ਕਰ ਰਿਹਾ ਹੈ। ਇਸ ਦੇ ਨਾਲ ਹੀ ਪ੍ਰਮੁੱਖ ਸਕੱਤਰ ਨੇ ਸਾਰੇ ਐਸਐਮਓਜ਼ ਨੂੰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਾਰੇ ਲੰਬਿਤ ਮਾਮਲਿਆਂ ਨੂੰ ਇੱਕ ਹਫ਼ਤੇ ਵਿੱਚ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਨੁਸਾਰ ਸਿਵਲ ਸਰਜਨਾਂ ਨੂੰ ਸਾਰੇ ਓਓਏਟੀ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।



News Source link

- Advertisement -

More articles

- Advertisement -

Latest article