ਸਿਹਤ ਵਿਭਾਗ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ 10 ਲੱਖ ਰੁਪਏ ਠੱਗੇ – Punjabi Tribune

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 27 ਮਾਰਚ

ਥਾਣਾ ਸੈਕਟਰ-39 ਦੀ ਪੁਲੀਸ ਨੇ ਸਿਹਤ ਵਿਭਾਗ ਵਿੱਚ ਨੌਕਰੀ ਦਵਾਉਣ ਦੇ ਨਾਮ ’ਤੇ 10 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਕੇਸ ਦਰਜ ਕਰ ਲਿਆ ਹੈ। ਇਹ ਕੇਸ ਸੈਕਟਰ-37 ਵਿੱਚ ਰਹਿਣ ਵਾਲੀ ਔਰਤ ਦੀ ਸ਼ਿਕਾਇਤ ’ਤੇ ਬਿਕਰਮ ਸਿੰਘ ਅੱਤਰੀ ਵਾਸੀ ਆਦਰਸ਼ ਕਲੋਨੀ, ਪਟਿਆਲਾ ਦੇ ਖ਼ਿਲਾਫ਼ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਬਿਕਰਮ ਸਿੰਘ ਅੱਤਰੀ ਨੇ ਉਸ ਨੂੰ ਸਹਿਤ ਵਿਭਾਗ ਵਿੱਚ ਨੌਕਰੀ ਦਿਵਾਉਣ ਲਈ 10 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਨੌਕਰੀ ਦਵਾਈ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ। ਥਾਣਾ ਸੈਕਟਰ-39 ਦੀ ਪੁਲੀਸ ਨੇ ਉਕਤ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



News Source link

- Advertisement -

More articles

- Advertisement -

Latest article