35.6 C
Patiāla
Sunday, June 21, 2026

ਸਿੱਖਿਆ ਸੰਸਥਾਵਾਂ ’ਚ ਗਣਤੰਤਰ ਦਿਵਸ ਸਬੰਧੀ ਸਮਾਗਮ – Punjabi Tribune

Must read


ਖੇਤਰੀ ਪ੍ਰਤੀਨਿਧ

ਲੁਧਿਆਣਾ, 25 ਜਨਵਰੀ

ਸ਼ਹਿਰ ਦੀਆਂ ਵੱਖ ਵੱਖ ਸਿੱਖਿਆ ਸੰਸਥਾਵਾਂ ਵਿੱਚ ਅੱਜ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਏ ਗਏ। ਸਥਾਨਕ ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਵੀ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ‘ਮੇਰਾ ਭਾਰਤ ਮਹਾਨ’ ਵਿਸ਼ੇ ’ਤੇ ਹਿੰਦੀ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਕਿੰਡਰਗਾਰਟਨ ਦੇ ਬੱਚੇ ਦੇਸ਼ ਭਗਤਾਂ ਅਤੇ ਫੌਜੀਆਂ ਦੇ ਪਹਿਰਾਵੇ ਵਿੱਚ ਪੁੱਜੇ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਸਕੂਲ ਕੈਂਪਸ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਪੇਪਰ ਰੀਡਿੰਗ ਮੁਕਾਬਲੇ ਵਿੱਚੋਂ ਸਿਮਰਨ ਸੈਣੀ, ਅਨਸ਼ਿਤਾ ਸਰੀਨ, ਲਾਵਨਿਆ ਅਤੇ ਨਾਇਸ਼ਾ ਨੇ ਪਹਿਲੀਆਂ ਚਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਸਵਾਗਤੀ ਸ਼ਬਦ ਕਹੇ। ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਦੇਸ਼ ਭਗਤੀ ਗੀਤਾਂ ਦਾ ਮੁਕਾਬਲਾ ਕਰਵਾਇਆ ਗਿਆ। ਸਕੂਲ ਵਿੱਚ ਪ੍ਰਿੰਸੀਪਲ ਅਮ੍ਰਿਤਾ ਬਾਂਸਲ ਅਤੇ ਕੋਆਰਡੀਨੇਟਰ ਸੁਨੀਤਾ ਅਰੋੜਾ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ। ਸਕੂਲ ਦੇ ਪ੍ਰਧਾਨ ਸੁਧੀਰ ਸਹਿਗਲ ਅਤੇ ਸਕੱਤਰ ਯਸ਼ਪਾਲ ਬਾਂਗੀਆ ਨੇ ਵਧਾਈ ਦਿੱਤੀ।

ਵਿਦਿਆਰਥੀਆਂ ਨੂੰ ਭਾਰਤ ਦੇ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ

ਗਣਤੰਤਰ ਦਿਵਸ ਮੌਕੇ ਸਲਾਮੀ ਲੈਂਦੇ ਹੋਏ ਪ੍ਰਿੰ. ਬਲਦੇਵ ਬਾਵਾ। -ਫੋਟੋ: ਸ਼ੇਤਰਾ

ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਨਜ਼ਦੀਕੀ ਮਹੰਤ ਲਛਮਣ ਦਾਸ (ਐਮਐਲਡੀ) ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਅੱਜ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਬਲਦੇਵ ਬਾਵਾ ਨੇ ਅਦਾ ਕੀਤੀ ਅਤੇ ਉਨ੍ਹਾਂ ਨਾਲ ਇਹ ਰਸਮ ਅਦਾ ਕਰਨ ਮੌਕੇ ਸਕੂਲ ਸਟਾਫ਼ ਹਾਜ਼ਰ ਸੀ। ਰਮਨਦੀਪ ਕੌਰ ਨੇ ਦੇਸ਼ ਦੇ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਬਲਦੇਵ ਬਾਵਾ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।



News Source link

- Advertisement -

More articles

- Advertisement -

Latest article