ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਗਾਇਕ ਦੇ ਨੇੜਲੇ ਦੋਸਤਾਂ ’ਤੇ ਹੱਤਿਆ ’ਚ ਸ਼ਾਮਲ ਹੋਣ ਦੇ ਦੋਸ਼

0
230


ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 14 ਅਗਸਤ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਨਸਨੀਖੇਜ਼ ਖੁਲਾਸੇ ਕੀਤੇ ਹਨ। ਇਸ ਸਬੰਧੀ ਸ਼ੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਹੈ ਜਿਸ ’ਚ ਬਲਕੌਰ ਸਿੰਘ ਦੋਸ਼ ਲਗਾਉਂਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਕੁਝ ਦੋਸਤ ਉਸ ਦੇ ਕਤਲ ’ਚ ਸ਼ਾਮਲ ਹਨ।

ਵੀਡੀਓ ਵਿੱਚ ਬਲਕੌਰ ਸਿੰਘ ਕਹਿੰਦਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਇਸ ਲਈ ਕੀਤਾ ਗਿਆ ਕਿਉਂਕਿ ਉਸ ਦਾ ਲੜਕਾ ਬਹੁਤ ਜਲਦੀ ਪ੍ਰਸਿੱਧੀ ਹਾਸਲ ਕਰ ਗਿਆ ਸੀ ਅਤੇ ਕੁਝ ਲੋਕਾਂ ਨੂੰ ਉਸ ਦੀ ਸਫਲਤਾ ਬਰਦਾਸ਼ਤ ਨਹੀਂ ਸੀ। ਇਹੀ ਲੋਕ ਉਸ ਦੇ ਕਰੀਅਰ ਦੇ ਫੈਸਲਿਆਂ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ ਤੇ ਉਹੀ ਸੌਦਿਆਂ ’ਤੇ ਦਸਤਖਤ ਕਰਦੇ ਸਨ ਪਰ ਸਿੱਧੂ ਮੂਸੇਵਾਲਾ ਆਜ਼ਾਦ ਕਿਸਮ ਦਾ ਹੋਣ ਕਰ ਕੇ ਉਨ੍ਹਾਂ ਵੱਲ ਧਿਆਨ ਨਹੀਂ ਦਿੰਦਾ ਸੀ ਤੇ ਨਾ ਹੀ ਉਹ ਫਰਜ਼ੀ ਦੋਸਤਾਂ ਦੀ ਪਛਾਣ ਕਰ ਸਕਿਆ। ਉਸ ਦੇ ਪਿਤਾ ਨੇ ਕਿਹਾ ਕਿ ਜਲਦੀ ਹੀ ਇਨ੍ਹਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਜਾਵੇਗਾ। ਬਲਕੌਰ ਸਿੰਘ ਨੂੰ ਕੁਝ ਪਾਕਿਸਤਾਨੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਜਿਹੀਆਂ ਖਬਰਾਂ ਵੀ ਆਈਆਂ ਹਨ ਕਿ ਸਿੱਧੂ ਮੂਸੇਵਾਲਾ ਦੇ ਇੱਕ ਪ੍ਰਸੰਸਕ ਨੂੰ ਇੰਸਟਾਗ੍ਰਾਮ ’ਤੇ ਇੱਕ ਪੋਸਟ ਵੀ ਮਿਲੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਅਗਲਾ ਨੰਬਰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਹੈ। ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਜਵਾਹਰਵਾਲਾ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ ਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।





News Source link

LEAVE A REPLY

Please enter your comment!
Please enter your name here