ਸੀਪੀਆਈ (ਐਮ) ਵੱਲੋਂ ਕਾਂਗਰਸੀ ਉਮੀਦਵਾਰ ਦੀ ਹਮਾਇਤ ਦਾ ਐਲਾਨ – Punjabi Tribune

Must read


ਪੱਤਰ ਪ੍ਰੇਰਕ

ਮਾਨਸਾ, 20 ਮਈ

ਸੀਪੀਆਈ (ਐਮ) ਦੇ ਸੂਬਾ ਸਕੱਤਰੇਤ ਮੈਂਬਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਅਤੇ ਜਮਹੂਰੀਅਤ ਨੂੰ ਬਚਾਉਣ ਲਈ ਭਾਜਪਾ ਅਤੇ ਇਸ ਦੇ ਭਾਈਵਾਲਾਂ ਨੂੰ ਹਰਾਉਣਾ ਅੱਜ ਦੇ ਸਮੇਂ ਵਿੱਚ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸੀਪੀਆਈ (ਐਮ) ਅਤੇ ਖੱਬੀਆਂ ਧਿਰਾਂ ਦੇਸ਼ ਵਿੱਚ ‘ਇੰਡੀਆ’ ਗੱਠਜੋੜ ਮਜ਼ਬੂਤ ਕਰਨ ਲਈ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੂੰ ਜਿਤਾਉਣ ਆਪਣਾ ਪੂਰਾ ਤਾਣ ਲਾ ਦੇਣਗੀਆਂ। ਉਹ ਅੱਜ ਇੱਥੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਐਡਵੋਕੇਟ ਦਲਿਓ ਨੇ ਵੱਖ-ਵੱਖ ਆਗੂਆਂ ਦੀ ਚੋਣ ਮੁਹਿੰਮ ਸਬੰਧੀ ਡਿਊਟੀਆਂ ਦੀ ਵੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਫਿਰਕੂ ਤਾਕਤਾਂ ਖ਼ਿਲਾਫ਼ ਪਾਰਟੀ ਕਾਰਕੁਨ ਸਰਗਰਮ ਹਨ।



News Source link

- Advertisement -

More articles

- Advertisement -

Latest article