ਸੀਪੀਆਈ ਨੂੰ ਮਿਲਿਆ 11 ਕਰੋੜ ਰੁਪਏ ਦੇ ਭੁਗਤਾਨ ਦਾ ਨੋਟਿਸ – Punjabi Tribune

Must read


ਨਵੀਂ ਦਿੱਲੀ: ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੂੰ ਆਮਦਨ ਕਰ ਵਿਭਾਗ ਤੋਂ 11 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦਾ ਨੋਟਿਸ ਮਿਲਿਆ ਹੈ। ਸੂਤਰਾਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਟੈਕਸ ਰਿਟਰਨਾਂ ਭਰਨ ਸਮੇਂ ਪੁਰਾਣੇ ਪੈਨ ਕਾਰਡ ਦੀ ਵਰਤੋਂ ਕਰਨ ’ਤੇ ਬਕਾਇਆ ਰਕਮ ਦੇ ਭੁਗਤਾਨ ਦਾ ਨੋਟਿਸ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਖੱਬੇ-ਪੱਖੀ ਪਾਰਟੀ ਨੋਟਿਸ ਨੂੰ ਚੁਣੌਤੀ ਦੇਣ ਲਈ ਆਪਣੇ ਵਕੀਲਾਂ ਨਾਲ ਚਰਚਾ ਕਰ ਰਹੀ ਹੈ। ਤ੍ਰਿਣਮੂਲ ਕਾਂਗਰਸ ਆਗੂ ਸਾਕੇਤ ਗੋਖਲੇ ਨੇ ਵੀ ਦਾਅਵਾ ਕੀਤਾ ਹੈ ਕਿ ਉਸ ਨੂੰ ਪਿਛਲੇ 72 ਘੰਟਿਆਂ ਦੌਰਾਨ ਆਈ-ਟੀ ਦੇ 11 ਨੋਟਿਸ ਮਿਲ ਚੁੱਕੇ ਹਨ। -ਪੀਟੀਆਈ



News Source link

- Advertisement -

More articles

- Advertisement -

Latest article