29 C
Patiāla
Friday, April 17, 2026

ਸੁਖਵਿੰਦਰ ਗਿੱਲ ਬਣੇ ਮਾਛੀਵਾੜਾ ਮਾਰਕੀਟ ਕਮੇਟੀ ਦੇ ਚੇਅਰਮੈਨ – Punjabi Tribune

Must read


ਪੱਤਰ ਪ੍ਰੇਰਕ

ਮਾਛੀਵਾੜਾ, 25 ਫਰਵਰੀ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਮਾਛੀਵਾੜਾ ਵਾਸੀ ਸੁਖਵਿੰਦਰ ਸਿੰਘ ਗਿੱਲ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਗਿੱਲ ਜਿੱਥੇ ਆਮ ਆਦਮੀ ਪਾਰਟੀ ਦੇ ਟਕਸਾਲੀ ਵਰਕਰ ਹਨ, ਉੱਥੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਅਤਿ ਨਜ਼ਦੀਕੀ ਹਨ। ਸੁਖਵਿੰਦਰ ਗਿੱਲ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ ਕਰਨ ’ਤੇ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ ਕਿ ਇੱਕ ਮਿਹਨਤੀ ਤੇ ਇਮਾਨਦਾਰ ਵਰਕਰ ਨੂੰ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

ਆੜ੍ਹਤੀ ਜਗਤਾਰ ਗਿੱਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ

ਖੰਨਾ: ਅਨਾਜ ਮੰਡੀ ਖੰਨਾ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਨੂੰ ਨਿਯੁਕਤ ਕੀਤਾ ਗਿਆ। ਦੱਸਣਯੋਗ ਹੈ ਕਿ ਜਗਤਾਰ ਸਿੰਘ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਖਾਸ ਸਾਥੀਆਂ ਵਜੋਂ ਜਾਣੇ ਜਾਂਦੇ ਹਨ ਅਤੇ ਉਹ ਪਿਛਲੇ ਲੰਬੇ ਸਮੇਂ ਤੋਂ ਹਲਕਾ ਖੰਨਾ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ। ਪਾਰਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਮਾਰਕੀਟ ਕਮੇਟੀ ਖੰਨਾ ਦਾ ਚੇਅਰਮੈਨ ਲਾਇਆ ਗਿਆ। ਸ੍ਰੀ ਗਿੱਲ ਦੇ ਚੇਅਰਮੈਨ ਬਣਨ ਤੇ ਕੈਬਨਿਟ ਮੰਤਰੀ ਸੌਂਦ ਨੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਮਾਰਕੀਟ ਨਾਲ ਜੁੜੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਕਮੇਟੀ ਦੇ ਪ੍ਰਬੰਧ ਵਧੀਆ ਅਤੇ ਸੰਚਾਰੂ ਢੰਗ ਨਾਲ ਚੱਲ ਸਕਣ। -ਨਿੱਜੀ ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article