ਨਵੀਂ ਦਿੱਲੀ, 24 ਜੁਲਾਈ
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦੇਸ਼ ਭਰ ਦੀਆਂ ਅਦਾਲਤਾਂ ਦੇ ਡਿਜੀਟਲ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਉਦੇਸ਼ ਨਾਲ ਈ-ਕੋਰਟ ਪ੍ਰਾਜੈਕਟ ਵਿਚ ਟ੍ਰਿਬਿਊਨਲਾਂ ਨੂੰ ਸ਼ਾਮਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਨਹਿਤ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਆਰਮਡ ਫੋਰਸਿਜ਼ ਟ੍ਰਿਬਿਊਨਲ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਰਗੇ ਅਰਧ-ਨਿਆਇਕ ਪੈਨਲਾਂ ਨੂੰ ਨੈਸ਼ਨਲ ਜੁਡੀਸ਼ਲ ਡੇਟਾ ਗਰਿੱਡ (ਐਨਜੇਡੀਜੀ) ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ।