ਸੇਂਟ ਕਬੀਰ ਸਕੂਲ ਵਿੱਚ ਮਜ਼ਦੂਰ ਦਿਵਸ ਮਨਾਇਆ – Punjabi Tribune

Must read


ਸੁੱਚਾ ਸਿੰਘ ਪਸਨਾਵਾਲ

ਧਾਰੀਵਾਲ, 30 ਅਪਰੈਲ

ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ’ਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ। ਸਕੂਲ ਦੇ ਪ੍ਰਿੰਸੀਪਲ ਐੱਸਬੀ ਨਾਯਰ ਦੀ ਸਰਪ੍ਰਸਤੀ ਹੇਠ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਦੀ ਅਗਵਾਈ ’ਚ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥਣ ਏਕਮਪ੍ਰੀਤ ਕੌਰ ਨੇ ਮਜ਼ਦੂਰ ਦਿਵਸ ਦੀ ਮਹੱਤਤਾ ਭਰੇ ਵਿਚਾਰ ਸਾਂਝੇ ਕਰਦਿਆਂ ਕੀਤੀ। ਇੰਟਰ ਹਾਊਸ ਕੋਰਿਓਗ੍ਰਾਫੀ ਮੁਕਾਬਲਿਆਂ ਵਿੱਚ ਸਕੂਲ ਦੇ ਚਾਰ ਹਾਊਸ (ਰੂਬੀ, ਸਫਾਇਰ, ਐਮਰਲਡ ਅਤੇ ਐਂਬਰ) ਦੇ ਛੇਂਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਮਾਜ ਦੇ ਪ੍ਰਮੁੱਖ ਸੇਵਕਾਂ ਅਧਿਆਪਕ, ਡਾਕਟਰ, ਕਿਸਾਨਾਂ ,ਪੁਲੀਸ ਕਰਮੀਆਂ ਅਤੇ ਫੌਜੀ ਜਵਾਨਾਂ ਦੇ ਜ਼ਿੰਦਗੀ ਦੇ ਸੰਘਰਸ਼ ਨੂੰ ਬਾਖੂਬੀ ਬਿਆਨ ਕੀਤਾ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਮਜ਼ਦੂਰਾਂ ਦੀ ਹੌਸਲਾ-ਅਫਜ਼ਾਈ ਅਤੇ ਅਣਥੱਕ ਮਿਹਨਤ ਨੂੰ ਦਰਸਾਉਂਦਾ ਹੋਇਆ ਡਾਂਸ ਪੇਸ਼ ਕੀਤਾ। ਬੱਚਿਆਂ ਨੇ ਫੈਂਸੀ ਡਰੈੱਸ ਮੁਕਾਬਲੇ ਰਾਹੀਂ ਸਮਾਜ ਦੀ ਸੇਵਾ ਕਰ ਰਹੇ ਆਮ ਮਜ਼ਦੂਰ, ਮਾਲੀ, ਖਾਣਾ ਬਣਾਉਣ ਵਾਲੇ, ਦਿਹਾੜੀਦਾਰ, ਫਾਇਰਬ੍ਰਗੇਡ ਆਦਿ ਸੇਵਾਦਾਰਾਂ ਦੀਆਂ ਡ੍ਰੈੱਸਾਂ ਪਹਿਨ ਕੇ ਉਨ੍ਹਾਂ ਦੀ ਜਿੰਦਗੀ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਐੱਸਬੀ ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਵੱਲੋਂ ਸਕੂਲ ਦੇ ਸਾਰੇ ਕਰਮਚਾਰੀਆਂ ਨੂੰ ਤੋਹਫੇ ਤੇ ਸਨਮਾਨ ਚਿੰਨ੍ਹ ਭੇਟ ਕੀਤੇ।



News Source link

- Advertisement -

More articles

- Advertisement -

Latest article