ਕਾਂਗਰਸ ਦੀ ਸੀਨੀਅਰ ਨੇਤਾ ਅਤੇ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰੈਸ ਟਰੱਸਟ ਆਫ਼ ਇੰਡੀਆ (ਪੀਟੀਆਈ) ਦੇ ਅਨੁਸਾਰ, ਮੰਗਲਵਾਰ ਸਵੇਰੇ ਉਨ੍ਹਾਂ ਦੀ ਸਿਹਤ ਥੋੜੀ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਸੋਨੀਆ ਗਾਂਧੀ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਉਸ ਦੀ ਪੂਰੀ ਨਿਗਰਾਨੀ ਕਰ ਰਹੀ ਹੈ।
ਸੂਤਰਾਂ ਦੇ ਅਨੁਸਾਰ, ਉਨ੍ਹਾਂ ਨੂੰ ਛਾਤੀ (ਚੈਸਟ) ਨਾਲ ਜੁੜੇ ਸਪੈਸ਼ਲਿਸਟ ਡਾਕਟਰ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ। ਹਾਲਾਂਕਿ, ਹੁਣ ਤੱਕ ਕਾਂਗਰਸ ਪਾਰਟੀ ਜਾਂ ਹਸਪਤਾਲ ਵੱਲੋਂ ਸੋਨੀਆ ਗਾਂਧੀ ਦੀ ਸਿਹਤ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ।
ਦਿੱਲੀ ਦੇ ਪ੍ਰਦੂਸ਼ਣ ਦਾ ਸੋਨੀਆ ਦੀ ਸਿਹਤ ‘ਤੇ ਬੁਰਾ ਅਸਰ
ਸੋਨੀਆ ਗਾਂਧੀ ਦਸੰਬਰ 2025 ਵਿੱਚ 79 ਸਾਲ ਦੀ ਹੋ ਗਈਆਂ ਹਨ। ਉਹ ਲੰਮੇ ਸਮੇਂ ਤੋਂ ਖਾਂਸੀ ਦੀ ਸਮੱਸਿਆ ਨਾਲ ਪਰੇਸ਼ਾਨ ਰਹਿ ਰਹੀਆਂ ਹਨ, ਜਿਸ ਕਾਰਨ ਉਹ ਸਮੇਂ-ਸਮੇਂ ‘ਤੇ ਚੈੱਕਅੱਪ ਲਈ ਆਉਂਦੀਆਂ ਰਹਿੰਦੀਆਂ ਹਨ। ਖਾਸ ਕਰਕੇ ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਕਾਰਨ ਉਨ੍ਹਾਂ ਦੀ ਮੁਸ਼ਕਲ ਹੋ ਜਾਂਦੀ ਹੈ।
ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੋਨੀਆ ਗਾਂਧੀ
ਸੋਨੀਆ ਗਾਂਧੀ ਪਿਛਲੇ ਕਈ ਸਾਲਾਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਹ ਸਮੇਂ-ਸਮੇਂ ‘ਤੇ ਨਿਯਮਤ ਜਾਂਚ ਅਤੇ ਇਲਾਜ ਲਈ ਹਸਪਤਾਲ ਜਾਂਦੇ ਰਹਿੰਦੇ ਹਨ। ਫਿਲਹਾਲ ਉਹ ਹਸਪਤਾਲ ਵਿੱਚ ਡਾਕਟਰਾਂ ਦੀ ਦੇਖਰੇਖ ਵਿੱਚ ਹਨ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਤੇ ਹੀ ਅੱਗੇ ਦੀ ਜਾਣਕਾਰੀ ਮਿਲ ਸਕੇਗੀ। ਪੂਰੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਸ਼ਿਮਲਾ ਵਿੱਚ ਛੁੱਟੀਆਂ ਦੌਰਾਨ ਸਿਹਤ ਖਰਾਬ ਹੋਈ ਸੀ
ਇਸ ਤੋਂ ਪਹਿਲਾਂ 15 ਜੂਨ 2025 ਨੂੰ ਸੋਨੀਆ ਗਾਂਧੀ ਨੂੰ ਪੇਟ ਦੀ ਸਮੱਸਿਆ ਦੇ ਕਾਰਨ ਸਰ ਗੰਗਾਰਾਮ ਹਸਪਤਾਲ ਦੇ ਸਰਜੀਕਲ ਗੈਸਟ੍ਰੋਐਂਟ੍ਰੋਲੋਜੀ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਹ 3 ਤੋਂ 4 ਦਿਨ ਤੱਕ ਦਾਖ਼ਲ ਰਹੇ। ਸੋਨੀਆ ਦੀ 7 ਜੂਨ ਨੂੰ ਵੀ ਅਚਾਨਕ ਸਿਹਤ ਖਰਾਬ ਹੋ ਗਈ ਸੀ। ਉਸ ਵੇਲੇ ਉਹ ਪ੍ਰਿਯੰਕਾ ਗਾਂਧੀ ਨਾਲ ਸ਼ਿਮਲਾ ਸਥਿਤ ਘਰ ਵਿੱਚ ਛੁੱਟੀਆਂ ਮਨਾਉਣ ਗਏ ਹੋਏ ਸਨ। ਪਰ ਸਿਹਤ ਖਰਾਬ ਹੋਣ ਕਾਰਨ ਅਗਲੇ ਦਿਨ ਉਹ ਦਿੱਲੀ ਵਾਪਸ ਆ ਗਈਆਂ। ਉਨ੍ਹਾਂ ਨੇ 9 ਜੂਨ ਨੂੰ ਸਰ ਗੰਗਾਰਾਮ ਹਸਪਤਾਲ ਵਿੱਚ ਮੈਡੀਕਲ ਚੈਕ-ਅੱਪ ਕਰਵਾਇਆ।
ਹੋਰ ਪੜ੍ਹੋ