ਸ੍ਰੀਨਗਰ, 9 ਨਵੰਬਰ
ਜੰਮੂ ਕਸ਼ਮੀਰ ਦੇ ਬਾਰਾਮੁੱਲਾ ਜ਼ਿਲ੍ਹੇ ਦੇ ਸੋਪੋਰ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਇਕ ਦਹਿਸ਼ਤਗਰਦ ਮਾਰਿਆ ਗਿਆ, ਜਦਕਿ ਦੋ-ਤਿੰਨ ਹੋਰ ਦਹਿਸ਼ਤਗਰਦ ਹਾਲੇ ਵੀ ਉਥੇ ਹੀ ਘਿਰੇ ਹੋਏ ਹਨ। ਅਧਿਕਾਰੀ ਨੇ ਦੱਸਿਆ ਕਿ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਮਗਰੋਂ ਸੀਆਰਪੀਐੱਫ ਅਤੇ ਪੁਲੀਸ ਨੇ ਸਾਂਝੇ ਤੌਰ ’ਤੇ ਅਤਿਵਾਦ ਵਿਰੋਧੀ ਮੁਹਿੰਮ ਚਲਾਈ। ਇਸ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਇੱਕ ਦਹਿਸ਼ਤਗਰਦ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਦੋ-ਤਿੰਨ ਦਹਿਸ਼ਤਗਰਦ ਹਾਲੇ ਉਥੇ ਘਿਰੇ ਹੋਏ ਹਨ। ਜ਼ਿਕਰਯੋਗ ਹੈ ਕਿ ਲੰਘੇ ਦਿਨ ਵੀ ਸੋਪੋਰ ਦੇ ਸਾਗੀਪੋਰਾ ਇਲਾਕੇ ’ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਦੋ ਦਹਿਸ਼ਤਗਰਦ ਮਾਰੇ ਗਏ ਸਨ। -ਆਈਏਐੱਨਐੱਸ