ਸ੍ਰੀਨਗਰ, 18 ਮਈ
ਜੰਮੂ ਕਸ਼ਮੀਰ ਦੇ ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਜ ਅਤਿਵਾਦੀਆਂ ਵੱਲੋਂ ਕੀਤੇ ਗਏ ਹਮਲੇ ’ਚ ਸੈਲਾਨੀ ਜੋੜਾ ਤੇ ਇੱਕ ਸਾਬਕਾ ਸਰਪੰਚ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਅੱਜ ਦੱਖਣੀ ਕਸ਼ਮੀਰ ਦੇ ਪਹਿਲਗਾਮ ਨੇੜੇ ਸੈਲਾਨੀ ਕੈਂਪ ’ਤੇ ਗੋਲੀਬਾਰੀ ਕਰ ਦਿੱਤੀ। ਇਹ ਹਮਲੇ ਵਿੱਚ ਰਾਜਸਥਾਨ ਤੋਂ ਆਇਆ ਜੋੜਾ ਜ਼ਖ਼ਮੀ ਹੋ ਗਿਆ। ਕਸ਼ਮੀਰ ਜ਼ੋਨ ਪੁਲੀਸ ਨੇ ਦੱਸਿਆ ਕਿ ਇਸ ਹਮਲੇ ਵਿੱਚ ਫਰਹਾ ਵਾਸੀ ਜੈਪੁਰ ਅਤੇ ਉਸ ਦਾ ਪਤੀ ਤਬਰੇਜ਼ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਇਸੇ ਤਰ੍ਹਾਂ ਅਤਿਵਾਦੀਆਂ ਨੇ ਸ਼ੋਪੀਆਂ ਜ਼ਿਲ੍ਹੇ ਦੇ ਹੀਰਪੁਰਾ ਵਿੱਚ ਗੋਲੀ ਮਾਰ ਕੇ ਇੱਕ ਸਾਬਕਾ ਸਰਪੰਚ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਦੀ ਪਛਾਣ ਐਜਾਜ਼ ਸ਼ੇਖ ਵਜੋਂ ਹੋਈ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। -ਪੀਟੀਆਈ