ਸੰਗਰੂਰ: ਪੱਕੇ ਮੋਰਚੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ

Must read


ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 21 ਅਕਤੂਬਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਚੱਲ ਰਹੇ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਇਸ ਪੱਕੇ ਮੋਰਚੇ ਨੂੰ ਅੱਜ 13 ਦਿਨ ਹੋ ਗਏ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਜਥੇਬੰਦੀ ਨੇ ਕਰਨੈਲ ਸਿੰਘ ਨੂੰ ਸ਼ਹੀਦ ਕਰਾਰ ਦਿੰਦਿਆਂ ਇਸ ਮੌਤ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।





News Source link

- Advertisement -

More articles

- Advertisement -

Latest article