ਸੰਜੈ ਸਿੰਘ ਨੂੰ 27 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

0
215


ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੀ ਇੱਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਸਬੰਧੀ ਗ੍ਰਿਫ਼ਤਾਰ ‘ਆਪ’ ਨੇਤਾ ਸੰਜੈ ਸਿੰਘ ਨੂੰ ਅੱਜ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਸੰਜੈ ਸਿੰਘ ਨੂੰ ਅਦਾਲਤ ਅੱਗੇ ਪੇਸ਼ ਕੀਤਾ ਗਿਆ। ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਜਾਂਚ ਏਜੰਸੀ ਵੱਲੋਂ ਪੇਸ਼ ਕੀਤੇ ਜਾਣ ਮਗਰੋਂ ‘ਆਪ’ ਆਗੂ ਨੂੰ ਜੇਲ੍ਹ ਭੇਜਣ ਦਾ ਹੁਕਮ ਦਿੱਤਾ। ਉਧਰ ਦਿੱਲੀ ਹਾਈ ਕੋਰਟ ਨੇ ਸੰਜੈ ਸਿੰਘ ਦੀ ਪਟੀਸ਼ਨ ’ਤੇ ਅੱਜ ਈਡੀ ਤੋਂ ਜਵਾਬ ਮੰਗਿਆ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਈਡੀ ਨੂੰ ਪਟੀਸ਼ਨ ’ਤੇ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਅਤੇ ਮਾਮਲੇ ਨੂੰ ਮੰਗਲਵਾਰ ਸਵੇਰੇ ਸੁਣਵਾਈ ਲਈ ਸੂਚੀਬੱਧ ਕੀਤਾ।



News Source link