ਸੰਸਦ ਦੇ ਵਿਸ਼ੇਸ਼ ਸੈਸ਼ਨ ਲਈ ਮੰਗਲਵਾਰ ਨੂੰ ਰਣਨੀਤੀ ਤੈਅ ਕਰਨਗੀਆਂ ਕਾਂਗਰਸ ਤੇ ‘ਇੰਡੀਆ’ ਦੀਆਂ ਭਾਈਵਾਲ ਪਾਰਟੀਆਂ

0
257


ਨਵੀਂ ਦਿੱਲੀ, 4 ਸਤੰਬਰ

ਕਾਂਗਰਸ ਅਤੇ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਹੋਰ ਪਾਰਟਂਆਂ 18 ਸਤੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਲਈ ਮੰਗਲਵਾਰ ਨੂੰ ਆਪਣੀ ਰਣਨੀਤੀ ਤੈਅ ਕਰਨਗੀਆਂ। ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦੀ ਅਗਵਾਈ ਹੇਠ ਮੰਗਲਵਾਰ ਸ਼ਾਮ ਨੂੰ ਪਾਰਟੀ ਦੇ ਸੰਸਦੀ ਰਣਨੀਤੀ ਗਰੁੱਪ ਦੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ‘ਇੰਡੀਆ’ ਦੀਆਂ ਭਾਈਵਾਲ ਪਾਰਟੀਆਂ ਦੇ ਸਦਨ ਦੇ ਨੇਤਾਵਾਂ ਦੀ ਬੈਠਕ ਬੁਲਾਈ ਹੈ।



News Source link