ਸੰਸਦ ਮੈਂਬਰ ਰਵਨੀਤ ਬਿੱਟੂ ਦੇ ਨਿੱਜੀ ਸਹਾਇਕ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

0
285


ਲੁਧਿਆਣਾ, 12 ਅਗਸਤ

ਇੱਥੇ ਅੱਜ 12 ਜਣਿਆਂ ਤੋਂ ਵੱਧ ਵਿਅਕਤੀਆਂ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਨਿੱਜੀ ਸਹਾਇਕ (ਪੀਏ) ਹਰਜਿੰਦਰ ਸਿੰਘ ਢੀਂਡਸਾ (35) ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲੇ ਵਿੱਚ ਢੀਂਡਸਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਹਰਜਿੰਦਰ ਢੀਂਡਸਾ ਨੂੰ ਨੇੜੇ ਦੇ ਇੱਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਫਿਰੋਜ਼ਪੁਰ ਰੋਡ ਸਥਿਤ ਹਸਪਤਾਲ ਦੇ ਚੇਅਰਮੈਨ ਭਗਵਾਨ ਸਿੰਘ ਨੇ ਦੱਸਿਆ, ‘‘ਢੀਂਡਸਾ ਨੂੰ ਕਾਫੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।’’ ਪੁਲੀਸ ਵੱਲੋਂ ਘਟਨਾ ਸਥਾਨ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਠੀ ਕੀਤੀ ਜਾ ਰਹੀ ਹੈ। ਪੁਲੀਸ ਨੇ ਦੱਸਿਆ ਕਿ ਹਰਜਿੰਦਰ ਸਿੰਘ ਢੀਂਡਸਾ ਲੁਧਿਆਣਾ ਵਿੱਚ ਆਪਣੇ ਦਫ਼ਤਰ ਨੂੰ ਜਾ ਰਹੇ ਸਨ ਤਾਂ ਇਸੇ ਦੌਰਾਨ ਮੋਟਰਸਾਈਕਲਾਂ ’ਤੇ ਆਏ 12 ਤੋਂ 15 ਜਣਿਆਂ ਨੇ ਅਯਾਲੀ ਚੌਕ ਨੇੜੇ ਉਨ੍ਹਾਂ ਦੀ ਕਾਰ ਰੋਕ ਲਈ ਅਤੇ ਹਮਲਾ ਕਰਨ ਮਗਰੋਂ ਫਰਾਰ ਹੋ ਗਏ। -ਪੀਟੀਆਈ





News Source link

LEAVE A REPLY

Please enter your comment!
Please enter your name here