ਹਰਿਆਣਾ ਚੋਣਾਂ: ਕਾਂਗਰਸ ਵੱਲੋਂ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ – Punjabi Tribune

Must read


ਨਵੀਂ ਦਿੱਲੀ, 6 ਸਤੰਬਰ

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਸ਼ੁੱਕਰਵਾਰ ਦੇਰ ਰਾਤ ਹਰਿਆਣਾ ਵਿਧਾਨ ਸਭਾ ਚੋਣਾਂ ਲਈ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਅੱਜ ਹੀ ਪਾਰਟੀ ਵਿੱਚ ਸ਼ਾਮਲ  ਹੋਈ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੁਲਾਣਾ ਤੋਂ ਟਿਕਟ ਦਿੱਤੀ ਗਈ ਹੈ। ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਗੜ੍ਹੀ ਸਾਂਪਲਾ ਕਿਲੋਈ ਤੋਂ, ਪ੍ਰਦੀਪ ਚੌਧਰੀ ਨੂੰ ਕਾਲਕਾ ਤੋਂ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖ਼ਿਲਾਫ਼ ਮੇਵਾ ਸਿੰਘ ਨੂੰ ਲਾਡਵਾ ਤੋਂ ਮੈਦਾਨ ਵਿੱਚ ਉਤਾਰਿਆ ਹੈ।



News Source link

- Advertisement -

More articles

- Advertisement -

Latest article