ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਸੰਕਲਪ ਪੱਤਰ ਜਾਰੀ – Punjabi Tribune

0
155


ਪੀਪੀ ਵਰਮਾ

ਪੰਚਕੂਲਾ, 21 ਅਗਸਤ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਦੇ ਐਮਡੀਸੀ ’ਚ ਭਾਜਪਾ ਦੇ ਦਫ਼ਤਰ ਪੰਚਕਮਲ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਕਲਪ ਪੱਤਰ ਜਾਰੀ ਕੀਤਾ। ਇਸ ਦੌਰਾਨ ਉਨ੍ਹਾਂ ਸੰਕਲਪ ਯਾਤਰਾ ਨੂੰ ਹਰੀ ਝੰਡਾ ਵਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੰਕਲਪ ਪੱਤਰ ਭਾਜਪਾ ਦੇ ਕੌਮੀ ਸਕੱਤਰ ਓਪੀ ਧਨਖੜ ਦੀ ਦੇਖ ਰੇਖ ਵਿੱਚ ਤਿਆਰ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ 15 ਮਾਹਿਰਾਂ ਨੇ ਇਹ ਸੰਕਲਪ ਪੱਤਰ ਤਿਆਰ ਕੀਤਾ ਹੈ ਅਤੇ ਇਸ ਸੰਕਲਪ ਪੱਤਰ ਦੀ ਖਾਸੀਅਤ ਇਹ ਹੈ ਕਿ ਇਸ ਨੂੰ ਤਿਆਰ ਕਰਨ ਵਾਲਿਆਂ ਨੇ ਪਹਿਲਾਂ ਲੋਕਾਂ ਦੇ ਇਕੱਠ ਕਰਕੇ ਉਨ੍ਹਾਂ ਨਾਲ ਸਲਾਹ ਮਸ਼ਵਰਾ ਕੀਤਾ ਅਤੇ ਜਿਹੜੀਆਂ ਪ੍ਰਚਾਰ ਦੇ ਕੰਮਾਂ ਵਿੱਚ ਕਮੀਆਂ ਸਨ, ਉਨ੍ਹਾਂ ਨੂੰ ਇਸ ਸੰਕਲਪ ਪੱਤਰ ਵਿੱਚ ਦੂਰ ਕੀਤਾ ਗਿਆ ਹੈ।



News Source link