ਹਰਿਆਣਾ ਦੇ ਸਾਬਕਾ ਵਿਧਾਇਕ ਰਾਮਪਾਲ ਮਾਜਰਾ ਦੀ ਇਨੈਲੋ ’ਚ ਵਾਪਸੀ, ਪਾਰਟੀ ਨੇ ਸੂਬਾ ਪ੍ਰਧਾਨ ਬਣਾਇਆ – Punjabi Tribune

0
247


ਚੰਡੀਗੜ੍ਹ, 20 ਮਾਰਚ

ਹਰਿਆਣਾ ਦੇ ਸਾਬਕਾ ਵਿਧਾਇਕ ਰਾਮਪਾਲ ਮਾਜਰਾ ਅੱਜ ਮੁੜ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਿਚ ਸ਼ਾਮਲ ਹੋ ਗਏ ਅਤੇ ਪਾਰਟੀ ਨੇ ਉਨ੍ਹਾਂ ਨੂੰ ਸੂਬਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਫਰਵਰੀ ‘ਚ ਨਫੇ ਸਿੰਘ ਰਾਠੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਸੂਬਾ ਇਕਾਈ ਦੇ ਮੁਖੀ ਦਾ ਅਹੁਦਾ ਖਾਲੀ ਸੀ। ਮਾਜਰਾ 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਪਰ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪਾਰਟੀ ਛੱਡ ਗਏ ਸਨ।



News Source link