ਹਰਿਆਣਾ ਵਿਧਾਨ ਸਭਾ ਚੋਣਾਂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਜਾਂ ਸਹੁਰਾ ਵੀ ਨਿੱਤਰ ਸਕਦੇ ਨੇ ਮੈਦਾਨ ’ਚ

0
167


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਸਤੰਬਰ

ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਨੂੰ ਪਿਹੋਵਾ, ਫ਼ਰੀਦਾਬਾਦ, ਗੁਰੂਗ੍ਰਾਮ, ਜੀਂਦ, ਕਲਾਇਤ, ਪਾਣੀਪਤ ਦਿਹਾਤੀ ਸੀਟ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸਮਾਜਵਾਦੀ ਪਾਰਟੀ ਨੂੰ ਹਥੀਨ ਤੇ ਸੋਹਨਾ ਸੀਟ ਦਿੱਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਹੋਵਾ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਜਾਂ ਉਨ੍ਹਾਂ ਦੇ ਸਹੁਰੇ ਨੂੰ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਕਲਾਇਤ ਤੋਂ ‘ਆਪ’ ਦੇ ਸੀਨੀਅਰ ਆਗੂ ਅਨੁਰਾਗ ਢਾਂਡਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।



News Source link