ਹਰਿਆਣਾ ਵਿੱਚ ਕਾਂਗਰਸ ਵੱਲੋਂ ਨੌਂ ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਸਤੰਬਰ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਅੱਜ ਦੇਰ ਰਾਤ ਜਾਰੀ ਕਰ ਦਿੱਤੀ ਗਈ ਹੈ। ਅੱਜ ਜਾਰੀ ਕੀਤੀ ਗਈ ਦੂਜੀ ਸੂਚੀ ਅਨੁਸਾਰ ਥਾਨੇਸਰ ਤੋਂ ਅਸ਼ੋਕ ਅਰੋੜਾ, ਗੰਨੌਰ ਤੋਂ ਕੁਲਦੀਪ ਸ਼ਰਮਾ, ਉਚਾਨਾ ਕਲਾਂ ਤੋਂ ਬਰਜਿੰਦਰ ਸਿੰਘ, ਟੋਹਾਣਾ ਤੋਂ ਪਰਮਵੀਰ ਸਿੰਘ, ਤੋਸ਼ਾਮ ਤੋਂ ਅਨਿਰੁੱਧ ਚੌਧਰੀ, ਮਹਿਮ ਤੋਂ ਬਲਰਾਮ ਡਾਂਗੀ, ਨਾਂਗਲ ਚੌਧਰੀ ਤੋਂ ਸ੍ਰੀਮਤੀ ਮੰਜੂ ਚੌਧਰੀ, ਬਾਦਸ਼ਾਹਪੁਰ ਤੋਂ ਵਰਧਨ ਯਾਦਵ ਅਤੇ ਗੁਰੂਗ੍ਰਾਮ ਵਿਧਾਨ ਸਭਾ ਹਲਕੇ ਤੋਂ ਮੋਹਿਤ ਗਰੋਵਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ 32 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਇਸ ਤਰ੍ਹਾਂ ਹੁਣ ਤੱਕ ਕਾਂਗਰਸ ਵੱਲੋਂ ਕੁੱਲ 41 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।



News Source link
#ਹਰਆਣ #ਵਚ #ਕਗਰਸ #ਵਲ #ਨ #ਹਰ #ਉਮਦਵਰ #ਦ #ਦਜ #ਸਚ #ਜਰ

- Advertisement -

More articles

- Advertisement -

Latest article