ਹਰੀ ਸਿੰਘ ਨਲਵਾ ’ਤੇ ਲਿਖਿਆ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਭਲਕੇ ਗੁਰਪੁਰਬ ਮੌਕੇ ਹੋਵੇਗਾ ਰਿਲੀਜ਼

Must read


ਜੋਗਿੰਦਰ ਸਿੰਘ ਮਾਨ

ਮਾਨਸਾ, 7‌ ਨਵੰਬਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ ਭਲਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਕੀਤਾ ਜਾਵੇਗਾ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਗੁਰਪੁਰਬ ਦੇ ਦਿਨ ਪਾਠ ਉਪਰੰਤ ਅਰਦਾਸ ਕਰਕੇ 10 ਵਜੇ ਗੀਤ ਰਿਲੀਜ਼ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਦੂਜਾ ਗੀਤ ਹੈ। ਸੋਸ਼ਲ ਮੀਡੀਆ ’ਤੇ ਪਾਈ ਪੋਸਟ ਮੁਤਾਬਕ ਇਸ ਗੀਤ ਦਾ ਟਾਈਟਲ ‘ਵਾਰ’ ਰੱਖਿਆ ਗਿਆ ਹੈ, ਜੋ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਹੋਵੇਗਾ। ਇਹ ਉਨ੍ਹਾਂ ਗੀਤਾਂ ਵਿੱਚੋਂ ਇੱਕ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ, ਪਰ ਰਿਲੀਜ਼ ਤੋਂ ਪਹਿਲਾਂ ਹੀ ਕਤਲ ਕਰ ਦਿੱਤਾ ਗਿਆ ਸੀ। ਇਹ ਗੀਤ ਵੀ ਅਸਲ ਵਿੱਚ ‘ਵਾਰ’ ਹੈ, ਜੋ ਉਸ ਨੇ ਪੰਜਾਬ ਦੇ ਵੀਰ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਸੀ।





News Source link

- Advertisement -

More articles

- Advertisement -

Latest article