ਹਾਥਰਸ ਭਗਦੜ ਮਾਮਲਾ: ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਕਾਇਮ – Punjabi Tribune

Must read


ਲਖਨਊ, 3 ਜੁਲਾਈ

ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਦੇ ਨਿਰਦੇਸ਼ਾਂ ’ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਮੰਗਲਵਾਰ ਨੂੰ ਹਾਥਰਸ ’ਚ ਵਾਪਰੀ ਭਗਦੜ ਦੀ ਘਟਨਾ ਦੀ ਜਾਂਚ ਲਈ ਅੱਜ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਕਾਇਮ ਕੀਤਾ ਹੈ। ਸੂਬਾ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕਮਿਸ਼ਨ ਦੀ ਅਗਵਾਈ ਅਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਬ੍ਰਿਜੇਸ਼ ਸ੍ਰੀਵਾਸਤਵ ਕਰਨਗੇ। ਕਮਿਸ਼ਨ ਨੂੰ ਦੋ ਮਹੀਨਿਆਂ ’ਚ ਜਾਂਚ ਮੁਕੰਮਲ ਕਰਨ ਦਾ ਕੰਮ ਸੌਂਪਿਆ ਗਿਆ ਹੈ। -ਪੀਟੀਆਈ

 



News Source link

- Advertisement -

More articles

- Advertisement -

Latest article