ਹਾਥਰਸ: ਰਾਹੁਲ ਗਾਂਧੀ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ – Punjabi Tribune

Must read


ਅਲੀਗੜ੍ਹ/ਹਾਥਰਸ, 5 ਜੁਲਾਈ

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੇ ਪਿਲਖਨਾ ਪਿੰਡ ਪਹੁੰਚੇ ਅਤੇ ਹਾਥਰਸ ਭਗਦੜ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਥੇ ਭਗਦੜ ਮਚਣ ਤੋਂ ਬਾਅਦ 121 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇੱਕ ਦਰਜਨ ਤੋਂ ਵੱਧ ਜ਼ਖਮੀ ਹੋਏ ਸਨ। ਰਾਹੁਲ ਗਾਂਧੀ ਨੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਿਲੀ ਮਦਦ ਬਾਰੇ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਹੀ ਮੰਚ ’ਤੇ ਉਠਾਉਣਗੇ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਵੀ ਕਰਨਗੇ। ਕਾਂਗਰਸੀ ਆਗੂ ਬਾਅਦ ਵਿੱਚ ਹਾਥਰਸ ਗਏ ਜਿੱਥੇ ਉਨ੍ਹਾਂ ਜ਼ਖ਼ਮੀਆਂ ਅਤੇ ਭਗਦੜ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

 



News Source link

- Advertisement -

More articles

- Advertisement -

Latest article