9-Year-Old Student Dies of Heart Attack: ਅੱਜਕੱਲ੍ਹ ਹਾਰਟ ਅਟੈਕ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਹ ਜਾਨਲੇਵਾ ਬਿਮਾਰੀ ਨਾ ਸਿਰਫ਼ ਨੌਜਵਾਨਾਂ ਨੂੰ ਬਲਕਿ ਛੋਟੀ ਉਮਰ ਦੇ ਬੱਚਿਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਹੀ ਹੈ। ਦੱਸ ਦੇਈਏ ਕਿ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਤੋਂ ਇਕ ਬਹੁਤ ਹੀ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਨਿੱਜੀ ਸਕੂਲ ‘ਚ ਖੇਡਦੇ ਸਮੇਂ 9 ਸਾਲਾ ਵਿਦਿਆਰਥਣ ਦਿਵਿਆ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚੀ ਸਕੂਲ ਦੇ ਮੈਦਾਨ ‘ਚ ਹੋਰ ਬੱਚਿਆਂ ਨਾਲ ਖੇਡ ਰਹੀ ਸੀ।
ਜਾਣੋ ਕਿਵੇਂ ਵਾਪਰਿਆ ਭਾਣਾ ?
ਇਹ ਘਟਨਾ 23 ਫਰਵਰੀ ਦੀ ਸਵੇਰ ਨੂੰ ਗੋਟਨ ਕਸਬੇ ਦੇ ਗੋਟਨ ਇੰਟਰਨੈਸ਼ਨਲ ਸਕੂਲ ‘ਚ ਵਾਪਰੀ। ਸਕੂਲ ਪ੍ਰਬੰਧਕਾਂ ਅਨੁਸਾਰ, ਤਾਲਨਪੁਰ ਨਿਵਾਸੀ ਰਾਜੇਂਦਰ ਬਾਪੇਡੀਆ ਦੀ ਧੀ ਦਿਵਿਆ, ਜੋ ਕਿ 5ਵੀਂ ਜਮਾਤ ਦੀ ਵਿਦਿਆਰਥਣ ਸੀ, ਰੋਜ਼ਾਨਾ ਵਾਂਗ ਸਕੂਲ ਪਹੁੰਚੀ ਸੀ। ਅਜੇ ਸਵੇਰ ਦੀ ਪ੍ਰਾਰਥਨਾ ਸ਼ੁਰੂ ਹੋਣ ‘ਚ ਸਮਾਂ ਸੀ, ਇਸ ਲਈ ਉਹ ਮੈਦਾਨ ‘ਚ ਖੇਡ ਰਹੀ ਸੀ ਕਿ ਅਚਾਨਕ ਲੜਖੜਾ ਕੇ ਬੇਹੋਸ਼ ਹੋ ਕੇ ਡਿੱਗ ਪਈ। ਸਕੂਲ ਸਟਾਫ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਕੇ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਡਾਕਟਰਾਂ ਮੁਤਾਬਕ ਬੱਚੀ ਦੇ ਸਰੀਰ ‘ਤੇ ਕੋਈ ਬਾਹਰੀ ਸੱਟ ਦਾ ਨਿਸ਼ਾਨ ਨਹੀਂ ਸੀ ਅਤੇ ਮੁੱਢਲੀ ਜਾਂਚ ‘ਚ ਮੌਤ ਦਾ ਕਾਰਨ ‘ਕਾਰਡੀਅਕ ਅਰੈਸਟ’ ਮੰਨਿਆ ਗਿਆ ਹੈ। ਪਰਿਵਾਰ ਨੇ ਬੱਚੀ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।
ਪਹਿਲਾਂ ਭਰਾ ਦੀ ਵੀ ਹੋਈ ਸੀ ਮੌਤ
ਦੱਸ ਦੇਈਏ ਕਿ ਅਚਾਨਕ ਮੌਤ ਇਸ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕਿਉਂਕਿ ਪਰਿਵਾਰ ਅਜੇ ਆਪਣੇ ਪੁੱਤਰ ਦੀ ਮੌਤ ਦੇ ਸਦਮੇ ‘ਚੋਂ ਬਾਹਰ ਨਹੀਂ ਆਇਆ ਸੀ । ਪਰਿਵਾਰ ਨੇ ਦੱਸਿਆ ਕਿ ਦਿਵਿਆ ਦੇ ਵੱਡੇ ਭਰਾ ਅਭਿਸ਼ੇਕ ਦੀ ਮੌਤ ਵੀ ਲਗਭਗ ਚਾਰ ਮਹੀਨੇ ਪਹਿਲਾਂ (9 ਸਤੰਬਰ 2025) ਇਸੇ ਤਰ੍ਹਾਂ ਹੋਈ ਸੀ। ਉਹ ਵੀ ਘਰ ‘ਚ ਖੇਡਦੇ ਸਮੇਂ ਅਚਾਨਕ ਬੇਹੋਸ਼ ਹੋ ਗਿਆ ਸੀ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ ਸੀ।
ਹੋਰ ਪੜ੍ਹੋ