ਹੁਸ਼ਿਆਰਪੁਰ: ਸਰਪੰਚ ਹੱਤਿਆ ਕਾਂਡ ’ਚ ਨਾਮਜ਼ਦ ਮੁਲਜ਼ਮ ਪੁਲੀਸ ਮੁਕਾਬਲੇ ਦੌਰਾਨ ਜ਼ਖ਼ਮੀ

0
240


ਹਰਪ੍ਰੀਤ ਕੌਰ

ਹੁਸ਼ਿਆਰਪੁਰ, 10 ਜਨਵਰੀ

ਕੁਝ ਦਿਨ ਪਹਿਲਾਂ ਸਰਪੰਚ ਹੱਤਿਆ ਕਾਂਡ ਵਿਚ ਨਾਮਜ਼ਦ ਮੁਲਜ਼ਮ ਬੀਤੀ ਰਾਤ ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ। ਪਿੰਡ ਅਸਲਪੁਰ ਦੇ ਅਨੂਪ ਕੁਮਾਰ ਉਰਫ ਵਿੱਕੀ ਦੀ ਤਲਾਸ਼ ਪੁਲੀਸ ਕਈ ਦਿਨਾਂ ਤੋਂ ਨਾਲ ਕਰ ਰਹੀ ਸੀ। ਸੂਤਰਾਂ ਅਨੁਸਾਰ ਉਸ ਦੇ ਗੋਡੇ ਵਿਚ ਗੋਲੀ ਲੱਗੀ। ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲੀਸ ਨੇ ਹਾਲੇ ਇਸ ਘਟਨਾ ਦੀ ਪੁਸ਼ਟੀ ਨਹੀਂ ਕੀਤੀ। ਬੀਤੇ ਵੀਰਵਾਰ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਕੁਮਾਰ ਦੀ ਦੋਸੜਕਾਂ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦਲਿਤ ਜਥੇਬੰਦੀਆਂ ਵੱਲੋਂ ਉਸੇ ਦਿਨ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੱਕ ਮੁਲਜ਼ਮ ਪਹਿਲੇ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।



News Source link