ਪੱਤਰ ਪ੍ਰੇਰਕ
ਅੰਬਾਲਾ, 19 ਫਰਵਰੀ
ਅੰਬਾਲਾ ਪੁਲੀਸ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਤਹਿਤ ਐੱਸਪੀ ਅੰਬਾਲਾ ਸੁਰਿੰਦਰ ਸਿੰਘ ਭੋਰੀਆ ਦੇ ਨਿਰਦੇਸ਼ਾਂ ’ਤੇ ਥਾਣਾ ਪੜਾਵ ਖੇਤਰ ਵਿੱਚ 12 ਕਰੋਸ ਰੋਡ ਅੰਬਾਲਾ ਛਾਉਣੀ ਦੇ ਕੋਲ 17 ਫ਼ਰਵਰੀ ਨੂੰ ਐਂਟੀ ਨਾਰਕੋਟਿਕ ਸੈੱਲ ਇੰਚਾਰਜ, ਇੰਸਪੈਕਟਰ ਸੰਦੀਪ ਕੁਮਾਰ ਦੀ ਅਗਵਾਈ ਹੇਠ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਸੰਪਤ, ਨਿਵਾਸੀ ਬੰਧੂ ਨਗਰ, ਥਾਣਾ ਪੜਾਵ, ਅੰਬਾਲਾ ਛਾਉਣੀ ਨੂੰ 10 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ। ਅਦਾਲਤ ਦੇ ਆਦੇਸ਼ ਅਨੁਸਾਰ ਮੁਲਜ਼ਮ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।
The post ਹੈਰੋਇਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ appeared first on Punjabi Tribune.