ਚੇਨਈ, 25 ਅਕਤੂਬਰ
ਆਲ ਇੰਡੀਆ ਬੈਂਕ ਐਂਪਲਾਈਜ਼ ਐਸੋਸੀਏਸ਼ਨ (ਏਆਈਬੀਈਏ) ਦੀ 19 ਨਵੰਬਰ ਨੂੰ ਹੜਤਾਲ ਕਾਰਨ ਦੇਸ਼ ਭਰ ਦੀਆਂ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਯੂਨੀਅਨ ਵਿੱਚ ਸਰਗਰਮ ਹੋਣ ਕਾਰਨ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਵਿਰੋਧ ਵਿੱਚ ਹੜਤਾਲ ਕੀਤੀ ਜਾ ਰਹੀ ਹੈ। ਏਆਈਬੀਈਏ ਦੇ ਜਨਰਲ ਸਕੱਤਰ ਸੀਐੱਚ ਵੈਂਕਟਚਲਮ ਨੇ ਕਿਹਾ ਕਿ ਦੇਸ਼ ਵਿਆਪੀ ਹੜਤਾਲ ਤੋਂ ਪਹਿਲਾਂ ਜਥੇਬੰਦੀ ਵੱਖ-ਵੱਖ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਕਰੇਗੀ।