MP ਦੇ ਮੰਦਸੌਰ ਜ਼ਿਲ੍ਹੇ ‘ਚ ਇੱਕ ਨਾਬਾਲਿਗ ਲੜਕੀ ਦਾ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਲਾਕੇ ‘ਚ ਤਣਾਅ ਪੈਦਾ ਹੋ ਗਿਆ ਹੈ। ਸ਼ਾਮਗੜ੍ਹ ‘ਚ ਹਾਲਾਤ ਅਜੇ ਵੀ ਖ਼ਰਾਬ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨਾਂ ਨੇ ਨਾਬਾਲਿਗ ਲੜਕੀ ਦਾ ਅਸ਼ਲੀਲ ਵੀਡੀਓ ਬਣਾਇਆ, ਉਸਦੇ ਜ਼ਰੀਏ 2 ਲੱਖ ਰੁਪਏ ਵਸੂਲ ਲਏ ਅਤੇ ਫਿਰ ਵੀਡੀਓ ਨੂੰ ਵਾਇਰਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਬੇਚੈਨੀ ਅਤੇ ਗੰਭੀਰ ਤਣਾਅ ਹੈ।
ਇੰਝ ਕੁੜੀ ‘ਤੇ ਬਣਾਇਆ ਦਬਾਅ
ਲੜਕੀ ਜਦੋਂ ਘਰ ‘ਚ ਇਕੱਲੀ ਸੀ ਤਾਂ ਦੋਸ਼ੀ ਰੇਹਾਨ ਉੱਥੇ ਪਹੁੰਚਿਆ। ਉਸਨੇ ਪਹਿਲਾਂ ਦੀਆਂ ਤਸਵੀਰਾਂ ਦਿਖਾ ਕੇ ਨਾਬਾਲਿਗ ਲੜਕੀ ਨੂੰ ਬਲੈਕਮੇਲ ਕੀਤਾ ਅਤੇ ਫਿਰ ਉਸਦਾ ਅਸ਼ਲੀਲ ਵੀਡੀਓ ਬਣਾਕੇ ਵਾਇਰਲ ਕਰ ਦਿੱਤਾ।
ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਰੇਹਾਨ ਅਤੇ ਬਾਬੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਦੇ ਘਰਾਂ ‘ਤੇ ਕਾਰਵਾਈ ਕਰਦਿਆਂ ਅਵੈਧ ਹਿੱਸੇ ਤੋੜੇ ਗਏ ਹਨ। ਗ੍ਰਿਫ਼ਤਾਰੀ ਦੌਰਾਨ ਦੋਵੇਂ ਦੇ ਪੈਰ ਵੀ ਟੁੱਟੇ ਹੋਏ ਨਜ਼ਰ ਆਏ ਅਤੇ ਉਹ ਲੰਗੜਾਉਂਦੇ ਨਜ਼ਰ ਆਏ ਹਨ। ਹਾਲਾਂਕਿ ਇਸ ਕਾਰਵਾਈ ਦੇ ਬਾਵਜੂਦ ਲੋਕਾਂ ਦਾ ਗੁੱਸਾ ਘੱਟ ਨਹੀਂ ਹੋਇਆ ਹੈ ਅਤੇ ਇਲਾਕੇ ‘ਚ ਤਣਾਅ ਬਰਕਰਾਰ ਹੈ। ਸਥਾਨਕ ਵਿਧਾਇਕ ਨੂੰ ਵੀ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ।
ਦੂਜੇ ਪਾਸੇ, ਮੁਸਲਿਮ ਸਮਾਜ ਨੇ ਵੀ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਨਾਬਾਲਿਗ ਲੜਕੀ ਦੇ ਅਸ਼ਲੀਲ ਵੀਡੀਓ ਅਤੇ ਬਲੈਕਮੇਲਿੰਗ ਦੇ ਦੋਸ਼ੀਆਂ ਰੇਹਾਨ ਅਤੇ ਬਾਬੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਦੋਵੇਂ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਦੋਸ਼ੀ ਰੇਹਾਨ ਲੜਕੀ ਦੇ ਗੁਆਂਢ ਵਿੱਚ ਹੀ ਰਹਿੰਦਾ ਸੀ
ਗੌਰ ਕਰਨ ਵਾਲੀ ਗੱਲ ਇਹ ਹੈ ਕਿ ਲੜਕੀ ਦਾ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਜ਼ਾਰਾਂ ਲੋਕਾਂ ਨੇ ਥਾਣੇ ਦਾ ਘੇਰਾਅ ਕਰਨ ਪੁੱਜੇ। ਹਿੰਦੂ ਸੰਗਠਨਾਂ ਨੇ ਥਾਣੇ ਦਾ ਘੇਰਾਅ ਕਰਕੇ ਹੰਨੂਮਾਨ ਚਾਲੀਸਾ ਦਾ ਜਾਪ ਵੀ ਕੀਤਾ। ਤਣਾਅ ਨੂੰ ਦੇਖਦੇ ਹੋਏ ਪੁਲਿਸ ਫੌਜ ਤਾਇਨਾਤ ਕਰ ਦਿੱਤੀ ਗਈ। ਇਸ ਲਈ ਪੁਲਿਸ ਨੇ ਪੋਕਸੋ ਐਕਟ ਅਤੇ ਆਈਟੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਰੱਖੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ