22.1 C
Patiāla
Thursday, October 5, 2023

ਆਨੰਦਪੁਰ ਸਾਹਿਬ ਵਾਸੀਆਂ ਦੀ ਸੇਵਾ ਲਈ ਜੀਵਨ ਲੇਖੇ ਲਾਇਆ: ਰਾਣਾ ਕੇਪੀ

Must read


ਬੀ ਐਸ ਚਾਨਾ

ਸ੍ਰੀ ਆਨੰਦਪੁਰ ਸਾਹਿਬ , 6 ਫਰਵਰੀ

ਕਾਂਗਰਸ ਪਾਰਟੀ ਦੁਆਰਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਚੰਗਰ ਇਲਾਕੇ ਦੇ ਪਿੰਡ ਸਮਲਾਹ ਵਿੱਚ ਵਿਸ਼ਾਲ ਚੋਣ ਰੈਲੀ ਕੀਤੀ ਗਈ। ਰਾਣਾ ਕੇਪੀ ਸਿੰਘ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਸ੍ਰੀਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਦੀ ਸੇਵਾ ਲਈ ਆਪਣਾ ਜੀਵਨ ਲੇਖੇ ਲਾਇਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀ ਹਰ ਨੁੱਕਰ ਵਿੱਚ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਵਿਕਾਸ ਕਰਵਾ ਕੇ ਹਲਕੇ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਚੰਗਰ ਇਲਾਕੇ ਦੇ ਪਿੰਡਾਂ ਦੇ ਚੱਪੇ ਚੱਪੇ ਨੂੰ ਸਿੰਚਾਈ ਲਈ ਪਾਣੀ ਪਹੁੰਚਾਉਣ ਲਈ ਇਸ ਇਲਾਕੇ ਵਿੱਚ 80 ਕਰੋੜ ਰੁਪਏ ਦੀ ਲਾਗਤ ਤਹਿਤ ਲਿਫਟ ਇਰੀਗੇਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਹਲਕੇ ਦਾ ਭਰਪੂਰ ਵਿਕਾਸ ਕਰਵਾਇਆ ਗਿਆ, ਜਿਸ ਦੀ ਗਵਾਹੀ ਹਲਕੇ ਦਾ ਕੋਨਾ ਕੋਨਾ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਿੰਕ ਸੜਕਾਂ ਅਤੇ ਇੱਕ ਦਰਜਨ ਪੁਲਾਂ ਦੀ ਉਸਾਰੀ ਕਰਵਾ ਕੇ ਆਵਾਜਾਈ ਦੇ ਵਧੇਰੇ ਲਿੰਕ ਸਥਾਪਿਤ ਕੀਤੇ ਗਏ, ਜਿਸ ਦਾ ਭਰਪੂਰ ਫਾਇਦਾ ਹਲਕੇ ਦੇ ਲੋਕਾਂ ਨੂੰ ਮਿਲ ਰਿਹਾ ਹੈ। ਉਹ ਹਮੇਸ਼ਾ ਹੀ ਲੋਕਾਂ ਦੇ ਸੇਵਾਦਾਰ ਬਣ ਕੇ ਹਲਕੇ ਵਿੱਚ ਵਿਚਰੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਉਤਸ਼ਾਹ ਹੈ ਅਤੇ ਹਲਕੇ ਵਿੱਚ ਕਾਂਗਰਸ ਪਾਰਟੀ ਨੁੰ ਹੁਲਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਹ ਇਹ ਸੀਟ ਭਾਰੀ ਬਹੁਮਤ ਨਾਲ ਜਿੱਤਣਗੇ।News Source link

- Advertisement -

More articles

- Advertisement -

Latest article