ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਫਰਵਰੀ
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ਦੇ ਫੈਸਲੇ ’ਤੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਕਰਦਿਆਂ ਉਸਦੀ ਰਿਹਾਈ ਰੱਦ ਕਰਨ ਦੀ ਮੰਗ ਕੀਤੀ। ਸਿੱਖ ਧਾਰਮਿਕ ਆਗੂਆਂ ਨੇ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ।