25.7 C
Patiāla
Friday, April 19, 2024

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨੌਕਰੀਆਂ ਰਾਖਵੀਆਂ ਕਰਾਂਗੇ: ਸੁਖਬੀਰ

Must read


ਕਰਮਜੀਤ ਸਿੰਘ ਚਿੱਲਾ

ਬਨੂੜ, 6 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਨੌਕਰੀਆਂ ਰਾਖਵੀਂਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ, ਨਿੱਜੀ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਉੱਚ ਵਿੱਦਿਆ ਲੈਣ ਲਈ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 33 ਫ਼ੀਸਦੀ ਸੀਟਾਂ ਰਿਜ਼ਰਵ ਹੋਣਗੀਆਂ ਤੇ ਉਨ੍ਹਾਂ ਦੀ ਫੀਸ ਸਰਕਾਰ ਅਦਾ ਕਰੇਗੀ।

ਅੱਜ ਬਾਅਦ ਦੁਪਹਿਰ ਬਨੂੜ ਦੀ ਅਨਾਜ ਮੰਡੀ ਵਿੱਚ ਰਾਜਪੁਰਾ ਹਲਕੇ ਤੋਂ ਪਾਰਟੀ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੇ ਹੱਕ ਵਿੱਚ ਹੋਏ ਇਕੱਠ ਮੌਕੇ ਸੁਖਬੀਰ ਨੇ ਆਖਿਆ ਕਿ ਸਰਕਾਰ ਬਣਨ ਉੱਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ 12 ਹਜ਼ਾਰ ਕਰੋੜ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਵਿੱਚ ਸਮੁੱਚਾ ਵਿਕਾਸ ਅਕਾਲੀ ਸਰਕਾਰ ਸਮੇਂ ਹੋਇਆ ਹੈ ਅਤੇ ਹੁਣ ਫਿਰ ਸਰਕਾਰ ਬਣਨ ‘ਤੇ ਹਰੇਕ ਪਰਿਵਾਰ ਨੂੰ ਚਾਰ ਸੌ ਯੂਨਿਟ ਮੁਫ਼ਤ ਬਿਜਲੀ ਅਤੇ ਹੋਰ ਸਮੁੱਚੇ ਵਾਅਦੇ ਪੂਰੇ ਕੀਤੇ ਜਾਣਗੇ।

ਆਮ ਆਦਮੀ ਪਾਰਟੀ ਤੇ ਕੇਜਰੀਵਾਲ ਉੱਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀ ਪੰਜਾਬ ਵਿਰੋਧੀ ਹੈ। ਕੇਜਰੀਵਾਲ ਐੱਸਵਾਈਐੱਲ ਕਢਵਾ ਕੇ ਦਿੱਲੀ ਨੂੰ ਪਾਣੀ ਦੇਣ, ਪੰਜਾਬ ਦੇ ਧੂੰਏ ਨੂੰ ਰੋਕਣ ਲਈ ਥਰਮਲ ਬੰਦ ਕਰਾਉਣ, ਪਰਾਲੀ ਸਾੜਨ ਨੂੰ ਰੋਕਣ ਲਈ ਕਾਨੂੰਨ ਬਣਾਉਣ ਵਰਗੇ ਮਾਮਲੇ ਅਦਾਲਤ ਵਿੱਚ ਲੈ ਕੇ ਗਏ, ਜਿਹੜੇ ਕਿ ਪੰਜਾਬ ਅਤੇ ਪੰਜਾਬੀਆਂ ਦੇ ਵਿਰੁੱਧ ਸਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਮਸਲਿਆਂ ਤੋਂ ਅਣਜਾਣ ਹਨ ਅਤੇ ਪੰਜ ਸਾਲਾਂ ਬਾਅਦ ਚੋਣਾਂ ਸਮੇਂ ਹੀ ਇੱਥੇ ਨਜ਼ਰ ਆਉਂਦੇ ਹੈ। ਉਨ੍ਹਾਂ ਬਨੂੜ ਦੀ ਬਾਜ਼ੀਗਰ ਬਰਾਦਰੀ ਨੂੰ ਜ਼ਮੀਨ ਅਲਾਟ ਕਰਨ ਅਤੇ ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ। ਇਸ ਮੌਕੇ ਚਰਨਜੀਤ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸਾਧੂ ਸਿੰਘ ਖਲੌਰ, ਜਸਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

ਚੋਣਾਂ ਵਿਚ ਕਾਂਗਰਸ ਦੇ ਖਤਮ ਹੋਣ ਦਾ ਦਾਅਵਾ

ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੋਂ ਦੀ ਪੁਰਾਣੀ ਅਨਾਜ ਮੰਡੀ ‘ਚ ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਪੰਜਾਬ ਵਿਚ ਕਾਂਗਰਸ ਖ਼ਤਮ ਹੋ ਜਾਵੇਗੀ। ਚੋਣਾਂ ਵਿੱਚ ਇਸ ਨੂੰ ਕੋਈ ਸਫਲਤਾ ਨਹੀਂ ਮਿਲੇਗੀ। ਉਨ੍ਹਾਂ ਕਿਹਾ ਆਮ ਲੋਕਾਂ ਦੀ ਪਾਰਟੀ ਕਹਾਉਣ ਵਾਲੀ ‘ਆਪ’ ਨੇ 117 ‘ਚੋਂ 65 ਟਿਕਟਾਂ ਦਲ ਬਦਲੂਆਂ ਨੂੰ ਪੈਸੇ ਲੈ ਕੇ ਦਿੱਤੀਆਂ ਹਨ। ਚੋਣਾਂ ਹਾਰਨ ਤੋਂ ਬਾਅਦ ਕੇਜਰੀਵਾਲ ਦੀ ‘ਲੁੱਟ ਦੀ ਦੁਕਾਨ’ ਬੰਦ ਹੋ ਜਾਵੇਗੀ।

ਰਾਹੁਲ ਗਾਂਧੀ ‘ਤੇ ਪੰਜਾਬੀਆਂ ਨਾਲ ਧੋਖਾ ਕਰਨ ਦਾ ਦੋਸ਼

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਸੁਖਬੀਰ ਸਿੰਘ ਬਾਦਲ ਨੇ ਇੱਥੇ ਕਿਹਾ ਹੈ ਕਿzwnj;ਭ੍ਰਿਸ਼ਟਾਚਾਰ ਵਿਚ ਗੜੁੱਚ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣਾ ਇਹ ਦਰਸਾਉਂਦਾ ਹੈ ਕਿ ਕਾਂਗਰਸ ਕੋਲ ਸਾਫ਼ ਸੁਥਰੇ ਅਕਸ ਵਾਲੇ ਚਿਹਰਿਆਂ ਦੀ ਘਾਟ ਹੈ। ਚੰਨੀ ਦੇ ਰਿਸ਼ਤੇਦਾਰ ਕੋਲੋਂ 10 ਕਰੋੜ ਦੀ ਰਾਸ਼ੀ ਮਿਲਣਾ ਸਪੱਸ਼ਟ ਹੈ ਕਿ ਇਸ ਵਿੱਚ ਚੰਨੀ ਨੂੰ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਪਰ ਰਾਹੁਲ ਗਾਂਧੀ ਨੇ ਸਭ ਨਜ਼ਰਅੰਦਾਜ਼ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਇੱਥੇ ਪਾਰਟੀ ਉਮੀਦਵਾਰ ਹਰਪਾਲ ਜੁਨੇਜਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਅਗਲੀ ਸਰਕਾਰ ਅਕਾਲੀ ਦਲ ਦੀ ਬਣ ਰਹੀ ਹੈ।



News Source link

- Advertisement -

More articles

- Advertisement -

Latest article