ਦਵਿੰਦਰ ਪਾਲ
ਚੰਡੀਗੜ੍ਹ, 25 ਮਾਰਚ
ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਵਿੱਚ ਵੱਡੀਆਂ ਤਬਦੀਲੀਆਂ ਕਰਦਿਆਂ ਸਰਕਾਰ ਨੇ 1988 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਪ੍ਰਬੋਧ ਕੁਮਾਰ ਨੂੰ ਇੰਟੈਲੀਜੈਂਸ ਵਿੰਗ ਦਾ ਮੁਖੀ ਕਮ ਵਿਸ਼ੇਸ਼ ਡੀਜੀਪੀ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਸੁਧਾਂਸ਼ੁ ਸ੍ਰੀਵਾਸਤਵਾ ਨੂੰ ਵਧੀਕ ਡੀਜੀਪੀ ਇੰਟੈਲੀਜੈਂਸ ਲਾਇਆ ਹੈ। ਅਮਰਦੀਪ ਸਿੰਘ ਰਾਏ ਨੂੰ ਵਧੀਕ ਡੀਜੀਪੀ ਟਰੈਫਿਕ ਤੇ ਗੁਰਪ੍ਰੀਤ ਕੌਰ ਦਿਓ ਨੂੰ ਪੰਜਾਬ ਪੁਲੀਸ ਵਿੱਚ ਚੀਫ਼ ਵਿਜੀਲੈਂਸ ਅਫ਼ਸਰ ਵਜੋਂ ਤਾਇਨਾਤ ਕੀਤਾ ਹੈ। ਪੰਜਾਬ ਪੁਲੀਸ ਤੇ ਸਿਵਲ ਪ੍ਰਸ਼ਾਸਨ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੱਡੀਆਂ ਤਬਦੀਲੀਆਂ ਹੋਣ ਦੇ ਆਸਾਰ ਹਨ।