ਪਾਲ ਸਿੰਘ ਨੌਲੀ
ਜਲੰਧਰ, 25 ਮਾਰਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰ ’ਤੇ ਕੀਤੀ ਗਈ ਸ਼ਿਕਾਇਤ ’ਤੇ ਪਹਿਲੀ ਕਾਰਵਾਈ ਕੀਤੀ ਗਈ ਹੈ। ਜਲੰਧਰ ਦੀ ਤਹਿਸੀਲ ’ਚ ਕੰਮ ਕਰਦੀ ਕਲਰਕ ਮੀਨੂੰ ਵਿਰੁੱਧ ਨੌਕਰੀ ਦਿਵਾਉਣ ਦੇ ਨਾਂ ’ਤੇ 4 ਲੱਖ 83 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਐੱਫ.ਆਈ.ਆਰ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਕੀਤੀ ਮੁੱਢਲੀ ਜਾਂਚ ਵਿੱਚ ਉਸ ਵਿਰੁੱਧ ਲੱਗੇ ਦੋਸ਼ ਸਹੀ ਪਾਏ ਗਏ।