ਚੰਡੀਗੜ੍ਹ, 26 ਮਾਰਚ
ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਸੂਬੇ ਦੀਆਂ ਬੱਸਾਂ ਦਿੱਲੀ ਹਵਾਈ ਅੱਡੇ ਤੱਕ ਚਲਾਉਣ ਲਈ ਕੌਮੀ ਰਾਜਧਾਨੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਇਹ ਮੁੱਦਾ ਉਠਾਉਣ। ਕਾਦੀਆਂ ਤੋਂ ਵਿਧਾਇਕ ਬਾਜਵਾ ਨੇ ਕਿਹਾ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਪਨਬਸ ਨੂੰ ਦਿੱਲੀ ’ਚ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਟਰਾਂਸਪੋਰਟ ’ਤੇ ਇਸ ‘ਪਾਬੰਦੀ’ ਦਾ ਲਾਹਾ ਟਰਾਂਸਪੋਰਟ ਮਾਫ਼ੀਆ ਨੂੰ ਹੋ ਰਿਹਾ ਹੈ। -ਪੀਟੀਆਈ