ਨਵੀਂ ਦਿੱਲੀ, 24 ਮਾਰਚ
ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਦਿੱਲੀ ਵਿੱਚ ਅੱਜ ਸੀਐੱਨਜੀ ਅਤੇ ਪਾਈਪ ਵਾਲੀ ਰਸੋਈ ਗੈਸ ਪੀਐੱਨਜੀ ਦੀਆਂ ਕੀਮਤਾਂ ਵਿੱਚ ਵੀ 1 ਰੁਪਏ ਦਾ ਵਾਧਾ ਕੀਤਾ ਗਿਆ। ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿੱਚ ਸੀਐੱਨਜੀ ਦੀ ਕੀਮਤ ਹੁਣ 59.01 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਮਹੀਨੇ ਵਿੱਚ ਇਹ ਤੀਜੀ ਵਾਰ ਸੀਐੱਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।