ਨਵੀਂ ਦਿੱਲੀ, 27 ਮਾਰਚ
ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ 50 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ ਛੇ ਦਿਨਾਂ ਵਿੱਚ ਇਹ ਪੰਜਵੀਂ ਵਾਰ ਹੈ, ਜਦੋਂ ਕੀਮਤ ਵਧਾਈ ਗਈ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 98.61 ਰੁਪਏ ਤੋਂ ਵਧ ਕੇ 99.11 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 89.87 ਰੁਪਏ ਤੋਂ ਵਧ ਕੇ 90.42 ਰੁਪਏ ਪ੍ਰਤੀ ਲਿਟਰ ਹੋ ਗਈ ਹੈ।