ਕ੍ਰਾਈਸਟਚਰਚ, 27 ਮਾਰਚ
ਸ਼ੈਫਾਲੀ ਵਰਮਾ, ਸਮ੍ਰਿਤੀ ਮੰਧਾਨਾ ਅਤੇ ਕਪਤਾਨ ਮਿਤਾਲੀ ਰਾਜ ਦੇ ਅਰਧ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਅੱਜ ਇਥੇ ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਕਰੋ ਜਾਂ ਮਰੋ ਦੇ ਮੈਚ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਸੱਤ ਵਿਕਟਾਂ ’ਤੇ 274 ਦੌੜਾਂ ਬਣਾਈਆਂ। ਭਾਰਤੀ ਕਪਤਾਨ ਮਿਤਾਲੀ ਰਾਜ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਖਣੀ ਅਫਰੀਕਾ ਦੀ ਟੀਮ ਪਹਿਲਾਂ ਹੀ ਸੈਮੀਫਾਈਨਲ ‘ਚ ਜਗ੍ਹਾ ਬਣਾ ਚੁੱਕੀ ਹੈ। ਸ਼ੈਫਾਲੀ (46 ਗੇਂਦਾਂ ਵਿੱਚ 53) ਅਤੇ ਸਮ੍ਰਿਤੀ (84 ਗੇਂਦਾਂ ਵਿੱਚ 71) ਨੇ 90 ਗੇਂਦਾਂ ਵਿੱਚ 91 ਦੌੜਾਂ ਦੀ ਸਾਂਝੇਦਾਰੀ ਕੀਤੀ, ਜਦਕਿ ਹਰਮਨਪ੍ਰੀਤ ਕੌਰ ਨੇ ਅੰਤ ਵਿੱਚ 57 ਗੇਂਦਾਂ ਵਿੱਚ 48 ਦੌੜਾਂ ਬਣਾਈਆਂ।