ਨਵੀਂ ਦਿੱਲੀ, 22 ਮਾਰਚ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੰਗਲਵਾਰ ਨੂੰ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ, ਜਦੋਂ ਕਿ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ। ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 96.21 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਜੋ ਪਹਿਲਾਂ 95.41 ਰੁਪਏ ਸੀ, ਜਦਕਿ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 87.47 ਰੁਪਏ ਹੋ ਗਈ ਹੈ। ਰਾਸ਼ਟਰੀ ਰਾਜਧਾਨੀ ‘ਚ 14.2 ਕਿਲੋਗ੍ਰਾਮ ਦੇ ਗੈਰ-ਸਬਸਿਡੀ ਵਾਲੇ ਐੱਲਪੀਜੀ ਸਿਲੰਡਰ ਦੀ ਕੀਮਤ ਹੁਣ 949.50 ਰੁਪਏ ਹੋਵੇਗੀ।