ਚੰਡੀਗੜ੍ਹ, 29 ਮਾਰਚ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਟਰਾਂਸਪੋਰਟ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸੂਬੇ ਵਿੱਚ ਗ਼ੈਰਕਾਨੂੰਨੀ ਤੌਰ ’ਤੇ ਚੱਲਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਾਵੇ। ਉਨ੍ਹਾਂ ਨੇ ਰੀਜਨਲ ਟਰਾਂਸਪੋਰਟ ਅਥਾਰਿਟੀਆਂ ਦੇ ਸਕੱਤਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਜਿਹੀ ਬੱਸਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਰੀਜਨਲ ਟਰਾਂਸਪੋਰਟ ਅਥਾਰਿਟੀਆਂ ਨੂੰ ਕਿਹਾ ਕਿ ਇਸ ਸਬੰਧ ਵਿੱਚ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇ। ਇਸੇ ਦੌਰਾਨ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਐੱਸਸੀ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਸਗਨ ਸਕੀਮ ਲਈ 214.16 ਕਰੋੜ ਰੁਪਏ ਰਿਲੀਜ਼ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 184 ਕਰੋੜ ਰੁਪਏ ਵਜ਼ੀਫਾ ਯੋਜਨਾ ਲਈ ਅਤੇ 30.16 ਕਰੋੜ ਰੁਪਏ ਸਗਨ ਸਕੀਮ ਲਈ ਹਨ। -ਪੀਟੀਆਈ