26.1 C
Patiāla
Wednesday, April 24, 2024

ਪੈਟਰੋਲ 80 ਪੈਸੇ ਤੇ ਡੀਜ਼ਲ 70 ਪੈਸੇ ਪ੍ਰਤੀ ਲਿਟਰ ਮਹਿੰਗੇ: ਦਿੱਲੀ ’ਚ ਪੈਟਰੋਲ ਨੇ ਸੈਂਕੜਾ ਮਾਰਿਆ

Must read


ਨਵੀਂ ਦਿੱਲੀ, 29 ਮਾਰਚ

 ਪੈਟਰੋਲ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲਿਟਰ ਦੇ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਤੋਂ ਉਪਰ ਹੋ ਗਈ। ਇਸ ਦੇ ਨਾਲ ਹੀ ਅੱਜ ਡੀਜ਼ਲ ਦੀ ਕੀਮਤ ‘ਚ 70 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 99.41 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 100.21 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 90.77 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 91.47 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ‘ਚ ਪੈਟਰੋਲ 115.04 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 99.25 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।



News Source link

- Advertisement -

More articles

- Advertisement -

Latest article