ਰੂਪਨਗਰ: ਇੱਥੇ ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਸਰਪ੍ਰਸਤੀ ਅਤੇ ਪੋਸਟ ਗਰੈਜੂਏਟ ਵਿਭਾਗ ਦੇ ਮੁਖੀ ਡਾ. ਸੁਖਜਿੰਦਰ ਕੌਰ ਦੀ ਦੇਖ-ਰੇਖ ਹੇਠ ਅੱਜ ਕੌਮਾਂਤਰੀ ਥੀਏਟਰ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਪੁਰਾਣੇ ਵਿਦਿਆਰਥੀ, ਉਘੇ ਰੰਗਕਰਮੀ ਤੇ ਟੀਵੀ ਕਲਾਕਾਰ ਰਮਨ ਮਿੱਤਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰੋਫੈਸਰ ਤੇ ਰੰਗਕਰਮੀ ਪ੍ਰੋ. ਜਤਿੰਦਰ ਕੁਮਾਰ ਨੇ ਸਟੇਜ ਦਾ ਸੰਚਾਲਨ ਕੀਤਾ। ਇਸ ਮੌਕੇ ਪ੍ਰੋ. ਉਪਦੇਸ਼ਦੀਪ ਕੌਰ, ਕਾਲਜ ਕੌਂਸਲ ਮੈਂਬਰ ਡਾ. ਹਰਜਸ ਕੌਰ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਹਰਸਿਮਰਤ ਕੌਰ, ਪ੍ਰੋ. ਰਾਜਿੰਦਰ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਤਰਨਜੋਤ ਕੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ