ਇਸਲਾਮਾਬਾਦ, 30 ਮਾਰਚ
ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਬੁੱਧਵਾਰ ਨੂੰ ਫੌਜ ਮੁਖੀ ਵੱਲੋਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਸਤੀਫ਼ੇ ਦੇਣ ਲੲ ਆਖੇ ਜਾਣ ਦੀਆਂ ਰਿਪੋਰਟਾਂ ਨੂੰ ਖਾਰਜ ਕੀਤਾ ਹੈ। ਇਸਲਾਮਾਬਾਦ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਅਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਿਚਾਲੇ ਮੀਟਿੰਗ ਸਬੰਧੀ ਸਵਾਲ ਦੇ ਜਵਾਬ ਵਿੱਚ ਚੌਧਰੀ ਨੇ ਕਿਹਾ, ‘‘ਫੌਜ ਮੁਖੀ ਵੱਲੋਂ ਕਿਸੇ ਨੂੰ ਵੀ ਆਪਣਾ ਅਸਤੀਫ਼ਾ ਦੇਣ ਲਈ ਆਖਿਆ ਗਿਆ, ਅਤੇ ਨਾ ਹੀ ਉਹ ਅਸਤੀਫ਼ਾ ਦੇਵੇਗਾ।’’ ਸੂਚਨਾ ਮੰਤਰੀ ਨੇ ਜਨਰਲ ਬਾਜਵਾ ਅਤੇ ਪ੍ਰਧਾਨ ਮੰਤਰੀ ਖ਼ਾਨ ਵਿਚਾਲ ਮੀਟਿੰਗ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਨੇ ਮੀਟਿੰਗ ਸਬੰਧੀ ਵੇਰਵੇ ਨਹੀਂ ਦਿੱਤੇ। -ਪੀਟੀਆਈ