ਆਤਿਸ਼ ਗੁਪਤਾ
ਚੰਡੀਗੜ੍ਹ, 30 ਚੰਡੀਗੜ੍ਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰ ਸਕਦੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਵੀ ਭਿ੍ਸ਼ਟਾਚਾਰ ਵਿਰੁੱਧ ਹੈਲਪਲਾਈਨ ਜਾਰੀ ਕਰ ਚੁੱਕੇ ਹਨ। ਇਕ ਵਿਧਾਇਕ ਇਕ ਪੈਨਸ਼ਨ, 25 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਵੀ ਐਲਾਨ ਕਰ ਚੁੱਕੇ ਹਨ।